Friday, 29 December 2017

ਬਰਾਬਰ ਵਿਦਿਆ, ਸਿਹਤ ਤੇ ਰੁਜ਼ਗਾਰ ਦੇ ਅਧਿਕਾਰ ਦੀ ਪ੍ਰਾਪਤੀ ਲਈ ਕੀਤਾ ਜਾਵੇਗਾ ਸੰਘਰਸ਼: ਅਜੈ ਫਿਲੌਰ

ਅਜ਼ਾਦੀ ਲਈ ਮਰ ਮਿਟਣ ਵਾਲੇ ਸ਼ਹੀਦਾਂ ਦੇ ਦਿਨਾਂ 'ਤੇ ਛੁੱਟੀਆਂ ਬੰਦ ਕੀਤੇ ਜਾਣ ਦੀ ਸਖਤ ਸ਼ਬਦਾਂ 'ਚ ਨਿਖੇਧੀ



ਫਿਲੌਰ - ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਜਿਲ੍ਹਾ ਕਮੇਟੀ ਜਲੰਧਰ ਦੀ ਮੀਟਿੰਗ ਅੱਜ ਇਥੇ ਮਨਜਿੰਦਰ ਢੇਸੀ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ਅਜੈ ਫਿਲੌਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ) ਵੱਲੋਂ ਨੌਜਵਾਨ-ਵਿਦਿਆਰਥੀਆਂ ਦੇ ਭਖਦੇ ਮਸਲਿਆਂ ਅਤੇ ਪੰਜਾਬ ਸਰਕਾਰ ਦੁਆਰਾ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ, ਸਿੱਖਿਆਂ ਦਾ ਨਿੱਜੀਕਰਨ-ਫਿਰਕੂਕਰਨ ਬੰਦ ਕਰਨ, 2500 ਰੁਪਏ ਬੇਰੁਜ਼ਗਾਰੀ ਭੱਤਾ, ਵਿਦਿਆਰਥੀਆਂਂ ਦੇ ਸਕਾਲਰਸ਼ਿੱਪ ਦੇ ਰੁਕੇ ਪੈਸੇ ਜਾਰੀ ਕਰਵਾਉਣ, ਸ਼ਕਾਲਰਸ਼ਿੱਪ ਸਕੀਮ ਨੂੰ ਸਖਤੀ ਨਾਲ ਲਾਗੂ ਕਰਨ, ਨਸ਼ਿਆਂ ਉਪਰ ਸਖਤੀ ਨਾਲ ਪਾਬੰਦੀ ਲਗਾਉਣ, ਲੜਕੀਆਂ ਨਾਲ ਹੋ ਰਹੇ ਦੁਰਵਿਹਾਰ ਨੂੰ ਬੰਦ ਕਰਨ ਆਦਿ ਮਸਲਿਆਂ ਉਪਰ ਲਾਮਬੰਦੀ ਅਤੇ ਸੰਘਰਸ਼ ਦੀ ਕੜੀ ਵੱਜੋਂ ਤਹਿਸੀਲ ਪੱਧਰ 'ਤੇ ਰੁਜ਼ਗਾਰ ਦਫਤਰਾਂ ਅੱਗੇ ਰੋਸ-ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪੇ ਜਾਣਗੇ।
ਉਨ੍ਹਾਂ ਦੱਸਿਆਂ ਕਿ 15 ਜਨਵਰੀ ਨੂੰ ਫਿਲੌਰ ਅਤੇ 29 ਜਨਵਰੀ ਨੂੰ ਨਕੋਦਰ ਵਿਖੇ ਐਕਸ਼ਨ ਕੀਤੇ ਜਾਣਗੇ ਅਤੇ ਕਾਲੇ ਕਾਨੂੰਨ ਵਿਰੁੱਧ ਪੰਜ ਦਰਜਨ ਦੇ ਕਰੀਬ ਜਥੇਬੰਦੀਆਂ ਦੁਆਰਾ 31 ਜਨਵਰੀ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ 'ਚ ਵੀ ਵੱਧ-ਚੜ ਕੇ ਸ਼ਮੂਲੀਅਤ ਕੀਤੀ ਜਾਵੇਗੀ। 
ਅਜੈ ਫਿਲੌਰ ਨੇ ਅੱਗੇ ਕਿਹਾ ਕਿ ਗੁਟਕਾ ਸਾਹਿਬ ਦੀਆਂ ਕਸਮਾਂ ਖਾ ਕੇ ਨਸ਼ੇ ਖਤਮ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਆਪਣੇ ਵਾਅਦਿਆ ਤੋਂ ਮੁੱਕਰ ਚੁੱਕੀ ਹੈ ਜਦਕਿ ਬਠਿੰਡੇ ਵਰਗੇ ਥਰਮਲ ਪਲਾਂਟਾਂ ਨੂੰ ਬੰਦ ਕਰਕੇ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਖੋਹ ਰਹੀ ਹੈ, ਉੱਥੇ ਹੁਣ ਤੱਕ ਨੌਜਵਾਨਾਂ ਨੂੰ ਨਾ ਤਾਂ ਰੁਜ਼ਗਾਰ ਦਿੱਤਾ ਗਿਆ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਦੇ ਬੱਚਿਆਂ ਨੂੰ ਮੁੱਢਲੀ ਵਿਦਿਆ ਦੇਣ ਵਾਲੇ 800 ਦੇ ਕਰੀਬ ਸਕੂਲਾਂ ਨੂੰ ਬੰਦ ਕਰਕੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਹਨ੍ਹੇਰੇ 'ਚ ਸੁੱਟਿਆ ਜਾ ਰਿਹਾ ਹੈ।।ਨਸ਼ਿਆ ਦਾ ਦਰਿਆਂ ਵੀ ਜਿਉਂ ਦੀ ਤਿਉ ਵੱਗ ਰਿਹਾ ਹੈ ਅਤੇ ਨਸ਼ਾਂ ਸਮਗਲਰ ਸ਼ਰੇਆਮ ਘੁੰਮ ਰਹੇ ਹਨ ਜਦ ਕਿ ਨਸ਼ਿਆ ਦੇ ਸ਼ਿਕਾਰ ਨੌਜਵਾਨਾਂ ਨੂੰ ਜੇਲ੍ਹਾਂ 'ਚ ਸੁੱਟ ਕੇ ਸਿਰਫ ਖਾਨਾ-ਪੂਰਤੀ ਕੀਤੀ ਜਾ ਰਹੀ ਹੈ।
 ਉਨ੍ਹਾਂ ਪੰਜਾਬ ਸਰਕਾਰ ਦੁਆਰਾ ਨਵੇਂ ਸਾਲ ਦੇ ਜਾਰੀ ਕੀਤੇ ਛੁੱਟੀਆਂ ਦੇ ਗਜ਼ਟ ਵਿਚ ਦੇਸ਼ ਦੀ ਅਜ਼ਾਦੀ ਲਈ ਮਰ-ਮਿਟਣ ਵਾਲੇ ਸ਼ਹੀਦ ਭਗਤ ਸਿੰਘ, ਕਰਤਾਰ ਸਰਾਭਾ, ਊਧਮ ਸਿੰਘ ਹੋਰ ਦੇਸ਼ ਭਗਤਾਂ ਦੇ ਦਿਨਾਂ ਮੌਕੇ ਹੋਣ ਵਾਲੀਆਂ ਛੁੱਟੀਆਂ ਬੰਦ ਕੀਤੇ ਜਾਣ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆ ਅਤੇ ਤੁਰੰਤ ਇਨ੍ਹਾਂ ਛੁੱਟੀਆਂ ਨੂੰ ਬਹਾਲ ਕਰਨ ਦੀ ਮੰਗ ਕੀਤੀ। 
ਇਸ ਮੌਕੇ ਦਲਵਿੰਦਰ ਕੁਲਾਰ, ਗੁਰਦੀਪ ਬੇਗਾਮਪੁਰਾ, ਮੱਖਣ ਸੰਗਰਾਮੀ, ਤਰਸੇਮ ਸ਼ਾਹਕੋਟ, ਭਾਰਤੀ ਮਹੂੰਵਾਲ, ਜਸਪ੍ਰੀਤ ਰੁੜਕਾ, ਜਰਨੈਲ ਜੈਲੀ, ਗੁਰਦਿਆਲ ਨੂਰਪੁਰ, ਵਿਜੈ ਰੁੜਕਾ, ਰਿੱਕੀ ਮਿਉਂਵਾਲ ਆਦਿ ਹਾਜ਼ਰ ਸਨ।
ਜਾਰੀ ਕਰਤਾ
ਅਜੈ ਫਿਲੌਰ
(9569387333)

Tuesday, 26 December 2017

ਨੌਜਵਾਨਾਂ ਵੱਲੋਂ ਸਾਮਰਾਜ ਤੇ ਫਿਰਕਾਪ੍ਰਸਤੀ ਵਿਰੁੱਧ ਸੰਘਰਸ਼ ਤਿੱਖਾ ਕਰਨ ਦਾ ਅਹਿਦ





ਅੰਮ੍ਰਿਤਸਰ - ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਸ਼ਹੀਦ ਊਧਮ ਸਿੰਘ ਸੁਨਾਮ ਦੇ ਜਨਮ ਦਿਨ 'ਤੇ ਸੈਂਕੜੇ ਨੌਜਵਾਨਾਂ ਨੇ ਜਲ੍ਹਿਆਂਵਾਲਾ ਬਾਗ 'ਚ ਪਹੁੰਚ ਕੇ ਸਾਮਰਾਜ ਵਿਰੁੱਧ ਅਤੇ ਫਿਰਕਾਪ੍ਰਸਤੀ ਖਿਲਾਫ ਤਿੱਖਾ ਸੰਘਰਸ਼ ਕਰਨ ਦਾ ਅਹਿਦ ਲਿਆ। ਬਾਜ਼ਾਰਾਂ ਵਿੱਚ ਨੌਜਵਾਨਾਂ ਨੇ ਪ੍ਰਭਾਵਸ਼ਾਲੀ ਮਾਰਚ ਦੌਰਾਨ ਹੱਥਾਂ ਵਿੱਚ ਝੰਡੇ, ਮਾਟੋ ਅਤੇ ਨੌਜਵਾਨਾਂ ਦੀਆਂ ਮੰਗਾਂ ਸੰਬੰਧੀ ਤਖਤੀਆਂ ਫੜੀਆਂ ਹੋਈਆਂ ਸਨ। ਬਾਜ਼ਾਰਾਂ ਵਿੱਚ ਸਾਮਰਾਜਵਾਦ ਮੁਰਦਾਬਾਦ ਇਨਕਲਾਬ ਜ਼ਿੰਦਾਬਾਦ ਦੇ ਪੂਰੇ ਜੋਸ਼ ਨਾਲ ਨਾਅਰੇ ਗੂੰਜੇ। ਮਾਰਚ ਤੋਂ ਪਹਿਲਾਂ ਨਹਿਰੀ ਦਫਤਰ ਵਿਖੇ ਨੌਜਵਾਨਾਂ ਨੇ ਇਕੱਠੇ ਹੋ ਕੇ ਵਿਸ਼ਾਲ ਇਕੱਠ ਕੀਤਾ, ਜਿਸ ਦੀ ਪ੍ਰਧਾਨਗੀ ਸਭਾ ਦੇ ਸੂਬਾਈ ਆਗੂ ਕੁਲਵੰਤ ਸਿੰਘ ਮੱਲੂਨੰਗਲ, ਸੁਖਦੇਵ ਸਿੰਘ ਜਵੰਦਾ, ਰਵੀ ਕੁਮਾਰ ਪਠਾਨਕੋਟ, ਵਿਦਿਆਰਥੀ ਆਗੂ ਮਨਜਿੰਦਰ ਸਿੰਘ ਢੇਸੀ ਨੇ ਕੀਤੀ।



ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨਵਾਂ ਪਿੰਡ, ਸੂਬਾ ਪ੍ਰੈੱਸ ਸਕੱਤਰ ਬਲਦੇਵ ਸਿੰਘ ਪੰਡੋਰੀ ਅਤੇ ਸੁਰਜੀਤ ਸਿੰਘ ਦੁਧਰਾਏ ਨੇ ਕਿਹਾ ਕਿ ਅੱਜ ਨੌਜਵਾਨਾਂ ਨੂੰ ਸ਼ਹੀਦ ਊਧਮ ਸਿੰਘ ਸੁਨਾਮ ਦੇ ਜਨਮ ਦਿਨ 'ਤੇ ਅਹਿਦ ਕਰਨਾ ਚਾਹੀਦਾ ਹੈ ਕਿ ਜਿੰਨਾ ਚਿਰ ਸਾਮਰਾਜੀ ਨਿਰਦੇਸ਼ਤ ਨੀਤੀਆਂ ਦਾ ਅੰਤ ਨਹੀਂ ਹੋ ਜਾਂਦਾ, ਓਨਾ ਚਿਰ ਸੰਘਰਸ਼ ਜਾਰੀ ਰੱਖਾਂਗੇ। ਉਨ੍ਹਾ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਸਾਮਰਾਜੀਆਂ ਨਾਲ ਭਿਆਲੀਆਂ ਪਾ ਰਹੀਆਂ ਹਨ, ਜਿਨ੍ਹਾਂ ਦੇਸ਼ ਭਗਤਾਂ ਨੇ ਸਾਮਰਾਜੀਆਂ ਨੂੰ ਮੁਲਕ ਤੋਂ ਬਾਹਰ ਕੱਢਿਆ, ਸਾਡੀਆਂ ਸਮੇਂ ਦੀਆਂ ਸਰਕਾਰਾਂ ਉਨ੍ਹਾਂ ਨੂੰ ਦੇਸ਼ ਅੰਦਰ ਕਾਰੋਬਾਰ ਕਰਨ ਦੀਆਂ ਖੁੱਲ੍ਹਾਂ ਦੇ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੀ ਸਰਕਾਰ ਨਵ-ਉਦਾਰਵਾਦੀ ਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰ ਰਹੀਆਂ ਹਨ, ਜਿਨ੍ਹਾਂ ਨੀਤੀਆਂ ਕਾਰਨ ਵਿੱਦਿਆ, ਰੁਜ਼ਗਾਰ ਦੇ ਵਸੀਲੇ ਬੰਦ ਹੋ ਰਹੇ ਹਨ, ਸਿਹਤ ਸਹੂਲਤਾਂ ਦਾ ਭੋਗ ਪੈ ਰਿਹਾ ਹੈ। ਉਨ੍ਹਾ ਕਿਹਾ ਕਿ ਪੜ੍ਹੇ-ਲਿਖੇ ਨੌਜਵਾਨ ਪੰਜਾਬ ਅਤੇ ਦੇਸ਼ ਅੰਦਰ ਰੁਜ਼ਗਾਰ ਨਾ ਮਿਲਣ ਕਰਕੇ ਵਿਦੇਸ਼ਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰੁਜ਼ਗਾਰ ਦੀ ਭਾਲ ਵਿੱਚ ਕਈ ਕਈ ਚਿਰ ਆਪਣੀਆਂ ਜ਼ਿੰਦਗੀਆਂ ਮੁਸੀਬਤਾਂ ਵਿੱਚ ਪਾ ਰਹੇ ਹਨ ਅਤੇ ਹਜ਼ਾਰਾਂ ਨੌਜਵਾਨ ਜੇਲ੍ਹ ਵਿੱਚ ਡੱਕੇ ਹੋਏ ਹਨ। ਕੇਂਦਰ ਅਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਦੇਸ਼ ਪਰਤਣ ਲਈ ਕੋਈ ਵੀ ਉਪਰਾਲਾ ਨਹੀਂ ਕਰ ਰਹੀ। ਇਨ੍ਹਾਂ ਆਗੂਆਂ ਜਲ੍ਹਿਆਂਵਾਲਾ ਬਾਗ ਦੀ ਧਰਤੀ ਤੋਂ ਐਲਾਨ ਕੀਤਾ ਕਿ 15 ਜਨਵਰੀ ਤੋਂ 31 ਜਨਵਰੀ ਤੱਕ ਐੱਮ ਏ ਤੱਕ ਦੀ ਇਕਸਾਰ ਮੁਫਤ ਵਿੱਦਿਆ, ਸਥਾਈ ਰੁਜ਼ਗਾਰ ਦੀ ਪੱਕੀ ਗਰੰਟੀ, ਬੇਰੁਜ਼ਗਾਰੀ ਭੱਤਾ 2500 ਰੁਪਏ ਫੌਰੀ ਤੌਰ 'ਤੇ ਲਾਗੂ ਕਰਵਾਉਣ, ਚੋਣ ਵਾਅਦੇ ਅਨੁਸਾਰ ਇੱਕ ਜੀਅ ਨੂੰ ਸਰਕਾਰੀ ਨੌਕਰੀ, ਡੁੱਬ ਰਹੀ ਨਸ਼ਿਆਂ 'ਚ ਜਵਾਨੀ ਨੂੰ ਬਚਾਉਣ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ ਤਹਿਸੀਲ ਕੇਂਦਰਾਂ 'ਤੇ ਧਰਨੇ ਲਾਏ ਜਾਣਗੇ।




ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਸੂਬਾਈ ਜਨਰਲ ਸਕੱਤਰ ਅਜੈ ਫਿਲੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਿੱਖਿਆ ਦਾ ਭਗਵਾਂਕਰਨ ਕਰ ਰਹੀ ਹੈ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਫਿਰਕਾਪ੍ਰਸਤੀ ਫੈਲਾ ਰਹੀ ਹੈ। ਵਿੱਦਿਆ ਦਾ ਵਪਾਰੀਕਰਨ, ਨਿੱਜੀਕਰਨ ਕੀਤਾ ਜਾ ਰਿਹਾ ਹੈ। ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀ ਲੁੱਟ ਕਰਨ ਦੇ ਖੁੱਲ੍ਹੇ ਸੱਦੇ ਦਿੱਤੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਇੱਕ ਪਾਸੇ ਸਰਕਾਰੀ ਅਤੇ ਅਰਧ-ਸਰਕਾਰੀ ਨੌਕਰੀਆਂ ਬੰਦ ਕੀਤੀਆਂ ਜਾ ਰਹੀਆਂ ਹਨ, ਦੂਸਰੇ ਪਾਸੇ ਰਿਜ਼ਰਵੇਸ਼ਨ ਦੇ ਨਾਂਅ 'ਤੇ ਲੜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਲਿਤ ਵਿਦਿਆਰਥੀਆਂ ਦੀ ਮੈਟ੍ਰਿਕ ਸਕਾਲਰਸ਼ਿਪ ਖਤਮ ਕਰਨ ਜਾ ਰਹੀ ਹੈ। ਗਰੀਬ ਲੋਕਾਂ ਕੋਲੋਂ ਵਿੱਦਿਆ ਖੋਹ ਕੇ ਅਮੀਰ ਲੋਕਾਂ ਦੇ ਬੱਚਿਆਂ ਦੇ ਹਿੱਤਾਂ ਵਿੱਚ ਦਿੱਤੀ ਜਾ ਰਹੀ ਹੈ। ਸ੍ਰੀ ਫਿਲੌਰ ਨੇ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ 'ਚ ਐੱਸ ਸੀ, ਬੀ ਸੀ ਵਿੱਦਿਆਰਥੀਆਂ ਦੀਆਂ ਦਾਖਲਾ ਫੀਸਾਂ ਮੁਆਫ ਕਰਨ ਲਈ ਸਖਤ ਹਦਾਇਤਾਂ ਕੀਤੀਆਂ ਜਾਣ।

ਇਸ ਮੌਕੇ ਤਸਵੀਰ ਸਿੰਘ ਖਿਲਚੀਆਂ, ਮਨਦੀਪ ਕੌਰ, ਕਰਮਬੀਰ ਸਿੰਘ ਪੱਖੋਕੇ, ਇਕਬਾਲ ਸਿੰਘ ਭੋਰਸ਼ੀ ਤੋਂ ਇਲਾਵਾ ਸਾਬਕਾ ਵਿਦਿਆਰਥੀ ਆਗੂ ਰਤਨ ਸਿੰਘ ਰੰਧਾਵਾ ਨੇ ਵੀ ਸੰਬੋਧਨ ਕੀਤਾ।


ਇਕੱਠ ਵਿੱਚ ਵੱਖ-ਵੱਖ ਮਤਿਆਂ ਰਾਹੀਂ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਕੇਂਦਰ ਅਤੇ ਪੰਜਾਬ ਸਰਕਾਰ ਚੋਣਾਂ ਨੌਜਵਾਨਾਂ ਨਾਲ ਕੀਤੇ ਵਾਅਦੇ ਬੇਰੁਜ਼ਗਾਰੀ ਭੱਤਾ 2500 ਰੁਪਏ, ਹਰੇਕ ਪਰਵਾਰ ਦੇ ਜੀਅ ਨੂੰ ਨੌਕਰੀ ਅਤੇ ਹਰ ਸਾਲ ਕੇਂਦਰ ਸਰਕਾਰ 2 ਕਰੋੜ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਤੁਰੰਤ ਪੂਰੇ ਕਰੇ ਅਤੇ ਵਧ ਰਹੇ ਨਸ਼ੇ, ਗੁੰਡਾਗਰਦੀ, ਬਲਾਤਕਾਰ ਦੀਆਂ ਘਟਨਾਵਾਂ ਤੇ ਲੁੱਟਾਂ-ਖੋਹਾਂ ਨੂੰ ਸਖਤੀ ਨਾਲ ਨੱਥ ਪਾਈ ਜਾਵੇ।

Wednesday, 20 December 2017

ਊਧਮ ਸਿੰਘ ਦੇ ਜਨਮ ਦਿਨ ਮੌਕੇ ਜਲ੍ਹਿਆਵਾਲੇ ਬਾਗ ਤੋਂ ਕੀਤੀ ਜਾਵੇਗੀ ਮੁਹਿੰਮ ਦਾ ਸ਼ੁਰੂਆਤ।



ਜਲੰਧਰ-(                           ) ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਦੀ ਸੂਬਾ ਕਮੇਟੀ ਦੀ ਮੀਟਿੰਗ ਮੁੱਖ ਦਫ਼ਤਰ ਜਲੰਧਰ ਵਿਖੇ ਰਵੀ ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਬਟਾਲਾ ਨੇ ਕਿਹਾ ਕਿ ਨੌਜਵਾਨ ਸਭਾ ਵਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਮੌਕੇ ਜਲ੍ਹਿਆਵਾਲੇ ਬਾਗ ਦੀ ਧਰਤੀ ਤੋਂ ''ਬਰਾਬਰ ਵਿਦਿਆ, ਸਿਹਤ ਤੇ ਰੁਜਗਾਰ, ਸਭ ਦਾ ਹੋਵੇ ਇਹ ਅਧਿਕਾਰ '' ਨਾਅਰੇ ਤਹਿਤ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਫਿਰਕੂ ਤਾਕਤਾਂ ਦੇ ਦੇਸ਼ ਦੀ ਸੱਤਾ 'ਤੇ ਕਾਬਜ ਹੋ ਜਾਣ ਨਾਲ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ਦੀ ਅਹਿਮੀਅਤ ਹੋਰ ਵੱਧ ਜਾਂਦੀ ਹੈ ਕਿਉਂਕਿ ਊਧਮ ਸਿੰਘ ਵਲੋਂ ਫਿਰਕਾਪ੍ਰਸਤੀ ਨੂੰ ਮਾਤ ਦੇਣ ਲਈ ਆਪਣਾ ਨਾਂਅ ਰਾਮ ਮੁਹੰਮਦ ਸਿੰਘ ਆਜਾਦ ਰੱਖਿਆ ਗਿਆ ਸੀ।
ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਰੁਜਗਾਰ ਦੇ ਮਸਲੇ, ਸਭ ਲਈ ਮੁਫ਼ਤ ਜਰੂਰੀ ਤੇ ਇਕਸਾਰ ਸਿਖਿਆ ਦੀ ਪ੍ਰਾਪਤੀ ਲਈ, ਨਸ਼ਿਆ ਨੂੰ ਸਖ਼ਤੀ ਨਾਲ ਕਾਬੂ ਕਰਨ, ਸੂਬਾ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ, ਲੜਕੀਆਂ ਉੱਤੇ ਹੋ ਰਹੇ ਤਸ਼ੱਦਦ ਬੰਦ ਕਰਕੇ ਦੋਸ਼ੀਆ ਨੂੰ ਸਖਤ ਸਜਾਵਾਂ ਦਿਵਾਉਣ ਆਦਿ ਮਸਲਿਆ 'ਤੇ ਸੰਘਰਸ਼ ਕੀਤਾ ਜਾਵੇਗਾ ਅਤੇ ਇਸ ਮੁਹਿੰਮ ਤਹਿਤ 15 ਜਨਵਰੀ ਤੋਂ 31 ਜਨਵਰੀ ਤੱਕ ਪੰਜਾਬ ਦੇ ਰੁਜਗਾਰ ਦਫਤਰਾਂ ਅੱਗੇ ਪ੍ਰਦਰਸ਼ਨ ਕਰਕੇ ਮੰਗ ਪੱਤਰ  ਸੌਪੇ ਜਾਣਗੇ।
ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 31 ਦਸੰਬਰ ਨੂੰ ਜਨਤਕ ਜਥੇਬੰਦੀਆਂ ਦੁਆਰਾ ਕੀਤੀ ਜਾ ਰਹੀ ਸਾਂਝੀ ਕਨਵੈਨਸ਼ਨ 'ਚ ਵੀ ਭਰਵੀ ਸ਼ਮੂਲੀਅਤ ਕਰੇਗੀ। ਸਿਖਿਆ ਦੇ ਨਿਜੀਕਰਨ, ਫਿਰਕੂਕਰਨ ਕੀਤੇ ਜਾਣ ਖਿਲਾਫ਼ ਅਤੇ ਵਿਦਿਆਰਥੀਆ ਦੇ ਰੁਕੇ ਹੋਏ ਵਜੀਫੇ ਜਾਰੀ ਕਰਵਾਉਣ ਅਤੇ ਸਕਾਲਰਸ਼ਿਪ ਸਕੀਮ ਨੂੰ ਸਖਤੀ ਨਾਲ ਲਾਗੂ ਕਰਵਾਉਣ ਅਤੇ ਪ੍ਰਾਈਵੇਟ ਕਾਲਜਾਂ ਦੀ ਧੱਕੇਸ਼ਾਹੀ ਬੰਦ ਕਰਵਾਉਣ, ਬੱਸ ਪਾਸ ਸਹੂਲਤ ਨੂੰ ਲਾਗੂ ਕਰਵਾਉਣ, ਸ਼ਹੀਦੀ ਯਾਦਗਾਰਾਂ ਅਤੇ ਸ਼ਹੀਦਾਂ ਦੇ ਘਰਾਂ ਨੂੰ ਬਚਾਉਣ ਲਈ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮਨਦੀਪ ਕੌਰ ਸ਼ੱਕਰੀ, ਮੱਖਣ ਸੰਗਰਾਮੀ, ਮਨਜਿੰਦਰ ਢੇਸੀ, ਸਿਮਰਨਜੀਤ ਸਿੰਘ ਬਰਾੜ, ਜਤਿੰਦਰ ਫਰੀਦਕੋਟ, ਕਰਨਵੀਰ ਪੱਖੋਕੇ, ਸੁਰੇਸ਼ ਸਮਾਣਾ, ਸੁਰਜੀਤ ਅਜਨਾਲਾ ਆਦਿ ਹਾਜ਼ਰ ਸਨ।
  

Sunday, 19 November 2017

sbyf meeting at unit chameli (faridkot)






ਪਿੰਡ ਚਮੇਲੀ ਜਿਲਾ ਫਰੀਦਕੋਟ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨੌਜਵਾਨ ਸਭਾ ਦੇ ਜਿਲਾ ਪ੍ਧਾਨ ਸਿਮਰਜੀਤ ਸਿੰਘ ਬਰਾੜ। 

ਇਸ ਸਮੇਂ ਨੌਜਵਾਨ ਆਗੂ ਗੁਰਪਰੀਤ ਚਮੇਲੀ, ਲਾਭ ਸਿੰਘ ਮਿਸ਼ਰੀਵਾਲਾ ਅਤੇ ਗੁਰਪਰੀਤ ਗੋਪੀ ਵੀ ਹਾਜਰ ਸਨ।

Friday, 17 November 2017

ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਵਲੋਂ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਮੁਜ਼ਾਹਰਾ।

ਮੰਗਾਂ ਨਾ ਪੂਰੀਆ ਹੋਣ 'ਤੇ ਸੰਘਰਸ਼ ਨੂੰ ਤੇਜ ਕਰਨ ਦਾ ਐਲਾਨ।








ਜਲੰਧਰ - ਪੰਜਾਬ ਸਟੂਡੈਂਟਸ ਫੈਡਰੇਸ਼ਨ(ਪੀ.ਐਸ.ਐਫ) ਵਲੋਂ ਦਲਿਤ ਵਿਦਿਆਰਥੀਆਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਤੋ ਲੈ ਕੇ ਡੀ.ਸੀ. ਦਫ਼ਤਰ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਡੀ.ਸੀ. ਦੇ ਨਾਂ ਉਚ ਅਧਿਕਾਰੀਆ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮਾਰਚ ਦੀ ਅਗਵਾਈ ਰਵੀ ਕੁਮਾਰ, ਸੰਦੀਪ ਸਿੰਘ, ਮਨੀਸ਼ਾ ਰਾਣੀ ਨੇ ਕੀਤੀ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਮਨਜਿੰਦਰ ਢੇਸੀ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੀਆਂ ਸਾਰੀਆਂ ਫੀਸਾਂ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਅਧੀਨ ਮੁਆਫ ਹਨ ਅਤੇ ਹਾਈਕੋਰਟ ਦੀਆਂ ਹਦਾਇਤਾਂ ਦੇ ਅਨੁਸਾਰ ਜੇਕਰ ਕੋਈ ਕਾਲਜ਼ ਫੀਸਾਂ ਦਾ ਕਲੇਮ ਆਪਣੇ ਕਾਲਜ਼ ਅਕਾਉੁਂਟ 'ਚ ਕਰਦਾ ਹੈ ਤਾਂ ਉਹ ਕਾਲਜ ਕਿਸੇ ਵੀ ਵਿਦਿਆਰਥੀ ਕੋਲਂੋ ਫੀਸ ਨਹੀ ਵਸੂਲ ਕਰੇਗਾ ਪ੍ਰੰਤੂ ਪ੍ਰਾਇਵੇਟ ਕਾਲਜ਼ਾਂ ਸੀ. ਟੀ. ਇੰਸਟੀਚਿਊਟ ਅਤੇ ਗੁਰੂ ਨਾਨਕ ਖਾਲਸਾ ਗਰਲਜ਼ ਕਾਲਜ਼ ਸੰਗ ਢੇਸੀਆ ਦੁਆਰਾ ਵਿਦਿਆਰਥੀਆਂ ਕੋਲੋਂ ਧੱਕੇ ਨਾਲ ਫੀਸ ਵਸੂਲ ਕੀਤੀ ਜਾ ਰਹੀ ਹੈ ਅਤੇ ਫੀਸਾਂ ਨਾ ਦੇਣ ਵਾਲੇ ਵਿਦਿਆਰਥੀਆਂ ਨੂੰ ਜਾਤੀ ਤੌਰ 'ਤੇ ਜਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਚੋਣਾਂ ਦੌਰਾਨ ਨਵੇਂ-ਨਵੇਂ ਲਾਰੇ ਲਾ ਕੇ ਸੱਤਾ 'ਚ ਆਈ ਕੈਪਟਨ ਸਰਕਾਰ ਵੀ ਦਲਿਤ ਵਿਦਿਆਰਥੀਆਂ ਦੀ  ਪ੍ਰਾਇਵੇਟ ਕਾਲਜ਼ਾਂ ਵਲੋਂ ਕੀਤੀ ਜਾਦੀ ਲੁੱਟ ਨੂੰ ਦੇਖ ਕੇ ਕੇਵਲ ਮੂਕ ਦਰਸ਼ਕ ਬਣ ਬੈਠੀ ਹੈ ਜਦਕਿ ਇਨ੍ਹਾਂ ਵਿਦਿਆਰਥੀਆਂ ਨੂੰ ਨਾ ਤਾ ਰੋਲ ਨੰਬਰ ਜਾਰੀ ਕੀਤੇ ਜਾ ਰਹੇ ਹਨ ਅਤੇ ਨਾ ਹੀ ਕਲਾਸਾਂ 'ਚ ਵੜਨ ਦਿੱਤਾ ਜਾ ਰਿਹਾ ਹੈ। ਜਿਹੜੇ ਵਿਦਿਆਰਥੀ ਫੀਸਾਂ ਨਾ ਦੇਣ ਦੀ ਗੱਲ ਕਰਦੇ ਹਨ ਉਨ੍ਹਾਂ ਨੂੰੰ ਨਾਂ ਕੱਟਣ ਅਤੇ ਹਾਜ਼ਰੀਆਂ ਘੱਟ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆ ਹਨ।
ਉਨ੍ਹਾਂ ਮੰਗ ਕੀਤੀ ਕਿ ਫਿਲੌਰ, ਗੁਰਾਇਆਂ ਵਿਖੇ ਸਰਕਾਰੀ ਬੱਸਾਂ ਦਾ ਰੁਕਣਾ ਯਕੀਨੀ ਬਣਾਇਆਂ ਜਾਵੇ ਅਤੇ ਬੱਸ ਪਾਸ ਹੋਲਡਰ ਵਿਦਿਆਰਥੀਆਂ ਨੂੰ ਲਿਜਾਣਾ ਯਕੀਨੀ ਬਣਾਇਆਂ ਜਾਵੇ। ਬੱਸਾਂ 'ਚ ਗੈਰ-ਕਾਨੂੰਨੀ ਢੰਗ ਨਾਲ ਚੱਲਦੇ ਲੱਚਰ ਤੇ ਗੰਦੇ ਗੀਤਾਂ ਉਪਰ ਪਾਬੰਦੀ ਲਗਾਈ ਜਾਵੇ।                          ਇਸ ਮੌਕੇ ਉਨ੍ਹਾਂ ਪ੍ਰਸ਼ਾਸ਼ਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਮਸਲੇ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਫੈਡਰੇਸ਼ਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋ ਇਲਾਵਾ ਪ੍ਰਭਾਤ ਕਵੀ, ਮਨਦੀਪ ਜਮਸ਼ੇਰ, ਮਨੀਸ਼ਾ, ਹਰਪ੍ਰੀਤ, ਰਾਧਿਕਾ ਅਤੇ ਵੱਖ-ਵੱਖ ਕਾਲਜ਼ਾਂ ਦੇ ਵਿਦਿਆਰਥੀ ਵੀ ਸ਼ਾਮਲ ਸਨ।

Sunday, 12 November 2017

ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਮੌਕੇ ਨੌਜਵਾਨ-ਵਿਦਿਆਰਥੀਆਂ ਦੀ 2 ਦਿਨਾਂ ਵਰਕਸ਼ਾਪ।






ਜਲੰਧਰ - ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਦੇ ਸ਼ਹਾਦਤ ਦਿਵਸ ਨੂੰ ਸਮਰਪਿਤ 2 ਦਿਨਾਂ ਨੌਜਵਾਨ-ਵਿਦਿਆਰਥੀ ਵਰਕਸ਼ਾਪ ਦਾ ਆਯੋਜਨ ਮੁੱਖ ਦਫ਼ਤਰ ਜਲੰਧਰ ਵਿਖੇ ਲਗਾਈ ਗਈ। ਜਿਸ 'ਚ ਸੂਬੇ ਭਰ ਦੇ ਚੁਣੇ ਹੋਏ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਦਾ ਉਦਘਾਟਨ ਕਰਨ ਮੌਕੇ ਜਥੇਬੰਦੀ ਦੇ ਸਾਬਕਾ ਜਨਰਲ ਸਕੱਤਰ ਪਰਗਟ ਸਿੰਘ ਜਾਮਾਰਾਏ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ, ਉਨ੍ਹਾਂ ਕਿਹਾ ਕਿ ਕੋਈ ਵੀ ਸਮਾਜਿਕ ਤਬਦੀਲੀ ਨੌਜਵਾਨਾਂ ਦੀ ਤਾਕਤ ਤੋ ਬਗੈਰ ਅਸੰਭਵ ਹੈ । ਨੌਜਵਾਨਾਂ 'ਚ ਹੀ ਇੰਨੀ ਸਮਝ ਅਤੇ ਤਾਕਤ ਹੁੰਦੀ  ਹੈ ਕਿ ਕਿਸੇ ਵੀ ਤਰ੍ਹਾਂ ਦੀਆ ਸਮਾਜਿਕ ਪ੍ਰਸਥਿਤੀਆ ਨੂੰ ਬਦਲ ਕੇ ਇੰਨਕਲਾਬ ਕਰ ਸਕਦੇ ਹਨ। ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਪੂਜੀਵਾਦੀ ਦੌਰ 'ਚ ਨੌਜਵਾਨਾਂ ਦੀਆਂ ਸਮੱਸਿਆਵਾਂ, ਕਾਰਨ ਅਤੇ ਇਸਦੇ ਹੱਲ ਬਾਰੇ ਵਿਸਥਾਰ ਪੂਰਨ ਅਤੇ ਤਰਕ ਭਰਪੂੂਰ ਤਕਰੀਰਾ ਕਰਦਿਆਂ ਕਿਹਾ ਕਿ ਸਾਮਰਾਜੀ ਪੂਜੀਵਾਦੀ ਦੌਰ 'ਚ ਜਵਾਨੀ ਦਾ ਸਭ ਤੋ ਵੱਧ ਘਾਣ ਹੋਇਆ ਹੈ ਕਿੳਂੁਕਿ ਬੇਰੁਜ਼ਗਾਰੀ ਦਾ ਸਭ ਤੋ ਵੱਧ ਸ਼ਿਕਾਰ ਨੌਜਵਾਨ ਪੀੜ੍ਹੀ ਹੋਈ ਹੈ ਅਤੇ ਬੇਰੁਜ਼ਗਾਰੀ ਕਾਰਨ ਨਿਰਾਸ਼ਾ ਵਸ ਪਈ ਜਵਾਨੀ ਨਸ਼ਿਆਂ 'ਚ ਗਲਤਾਨ ਹੁੰਦੀ ਜਾ ਰਹੀ ਹੈ। ਜਿਸ ਨੂੰ ਸਿਰਫ ਤੇ ਸਿਰਫ ਭਗਤ ਸਿੰਘ ਦੇ ਵਿਚਾਰਾਂ ਦੀ ਜਥੇਬੰਦੀ  ਨੂੰ ਮਜਬੂਤ ਕਰਕੇ ਹੀ ਬਚਾਇਆ ਜਾ ਸਕਦਾ ਹੈ। ਇਸ ਮੌਕੇ ਸਿਖਿਆਰਥੀਆਂ ਨੇ ਬਹਿਸ 'ਚ ਹਿੱਸਾ ਲੈਦਿਆ ਆਪਣੇ ਵੱਡਮੁਲੇ ਵਿਚਾਰ ਵੀ ਪੇਸ਼ ਕੀਤੇ। ਇਸ ਮੌਕੇ ਸਭਾ ਦੇ ਸੂਬਾ ਪ੍ਰਧਾਨ ਮਨਦੀਪ ਰਤੀਆ  ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ ਨੌਜਵਾਨ ਮੁੱਦਿਆ ਉੱਤੇ ਲਹਿਰ ਦੀ ਉਸਾਰੀ ਕਰਨ ਦਾ ਸੁਨੇਹਾ ਦਿੰਦਿਆਂ ''ਬਰਾਬਰ ਵਿਦਿਆ, ਸਿਹਤ ਤੇ ਰੁਜ਼ਗਾਰ'' ਦੇ ਨਾਅਰੇ ਹੇਠ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਅਜੈ ਫਿਲੌਰ, ਜਤਿੰਦਰ ਕੁਮਾਰ, ਮਨਜਿੰਦਰ ਢੇਸੀ, ਮੱਖਣ ਸੰਗਰਾਮੀ, ਤਸਵੀਰ ਖਲਚੀਆਂ, ਸੰਦੀਪ ਮਾਨਸਾ, ਨਿਰਭੈ ਰਤੀਆ ਆਦਿ ਹਾਜ਼ਰ ਸਨ।

Friday, 10 November 2017

Sbyf and psf deputation give memorundum to S.D.M. khadur sahib (Trntaarn)



ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਅਾਣਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਅੈਸ.ਅੈਫ) ਦੇ ਵਫਦ ਨੇ S.D.M. ਖਡੂਰ ਸਾਹਿਬ ਨੂੰ ਦਿੱਤਾ ਮੰਗ-ਪੱਤਰ

Sbyf and psf given memorundum to SDM Sardhulghar for protecting the 800primery schools in punjab



ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਅਾਣਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਅੈਸ.ਅੈਫ) ਵੱਲੋਂ 800 ਸਰਕਾਰੀ ਸਕੂਲਾਂ ਨੂੰ ਬਚਾੳੁਣ ਲੲੀ SDM ਸਰਦੂਲਗੜ੍ਹ ਨੂੰ ਸੌਂਪਿਅਾ ਮੁੱਖ-ਮੰਤਰੀ ਦੇ ਨਾਂਅ ਮੰਗ-ਪੱਤਰ

Sbyf and psf given memorundum to tehseldar faridkot for protecting the 800primery schools in punjab






ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਫਰੀਦਕੋਟ ਵੱਲੋਂ ਸਟੇਟ ਆਗੂ ਜਤਿੰਦਰ ਕੁਮਾਰ, ਜਿਲਾ ਪ੍ਧਾਨ ਸਿਮਰਜੀਤ ਸਿੰਘ ਬਰਾੜ ਅਤੇ ਜਨਰਲ ਸਕੱਤਰ ਬਿਅੰਤ ਸਿੰਘ ਗਿੱਲ ਦੀ ਅਗਵਾਈ ਵਿੱਚ 800 ਸਰਕਾਰੀ ਪ੍ਰੲਿਮਰੀ ਸਕੂਲ ਬੰਦ ਕਰਨ ਦੇ ਵਿਰੋਧ ਵਿੱਚ ਤਹਿਸੀਲਦਾਰ ਸਾਹਿਬ ਫਰੀਦਕੋਟ ਨੂੰ ਮੰਗ-ਪੱਤਰ ਦਿੰਦਾ ਗਿਆ।
ਇਸ ਸਮੇਂ ਨੌਜਵਾਨ ਸਭਾ ਦੇ ਸੀਨੀਅਰ ਆਗੂ ਸੁਖਮੰਦਰ ਗਿੱਲ,ਸੁਖਪਾਲ ਢੀਮਾਵਾਲੀ, ਗੁਰਸੇਵਕ ਸਿੰਘ,ਗੁਰਪਰੀਤ ਚਮੇਲੀ,ਹਰਦੀਪ ਸਿੰਘ, ਰਣਜੀਤ ਸਿੰਘ,ਨਗਿੰਦਰ ਸਿੰਘ, ਬਲਜੀਤ ਸਿੰਘ, ਮਾਹਲਾ ਆਦਿ ਹਾਜ਼ਰ ਸਨ।

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵੱਲੋਂ 800 ਸਰਕਾਰੀ ਪ੍ਰੲਿਮਰੀ ਸਕੂਲ ਬੰਦ ਕਰਨ ਦੇ ਵਿਰੋਧ ਵਿੱਚ ਅੈਸ.ਡੀ.ਅੈਮ. ਸਾਹਿਬ ਸਮਾਣਾ ਨੂੰ ਮੰਗ-ਪੱਤਰ ਦਿੰਦਾ ਗਿਆ ।


Thursday, 9 November 2017

Sbyf and psf given memorundum to SDM Batala for protecting th 800primery schools in punjab




ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਅਾਣਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਅੈਸ.ਅੈਫ) ਵੱਲੋਂ 800 ਸਰਕਾਰੀ ਸਕੂਲਾਂ ਨੂੰ ਬਚਾੳੁਣ ਲੲੀ SDM ਬਟਾਲਾ ਨੂੰ ਸੌਂਪਿਅਾ ਮੁੱਖ-ਮੰਤਰੀ ਦੇ ਨਾਂਅ ਮੰਗ-ਪੱਤਰ

Wednesday, 8 November 2017

Sbyf and psf deputation give memorundum to S.D.M. NAKODAR for protecting 800schools in punjab



ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਅਾਣਾ ਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਅੈਸ.ਅੈਫ.) ਵੱਲੋਂ ਨਕੋਦਰ ਦੇ ਅੈਸ.ਡੀ.ਅੈਮ. ਨੂੰ 800ਸਕੂਲ ਬਚਾੳੁਣਾ ਮੰਗ ਪੱਤਰ ਦਿੱਤਾ 

Haryana students union protest against fees hike




Sbyf - हरियाणा छात्र यूनियन ने htet की बड़ी फीसों के विरोध में रतिया शहर में मार्च कर नए बस स्टैंड पर हरियाणा सरकार का पुतला जलाया इस प्रदर्शन करने तथा हरियाणा छात्र यूनियन के प्रधान गुरतेज नागपुर कर रहे थे छात्रों ने जोरदार नारेबाजी कर सरकार से htet की बड़ी पैसे वापस लेने की मांग की सरकार लगातार शिक्षा का निजीकरण कर शिक्षा को आम विद्यार्थियों की पहुंच से दूर किया जा रहा है महंगी शिक्षा हर व्यक्ति के बस की बात नहीं है 1947 में मिली आजादी के बाद आज तक देश के सभी लोगों के पास शिक्षा नहीं है रोजगार नहीं है फिसो में लगातार बढ़ोतरी की जा रही है हर रोज जनविरोधी पैसे इस प्रकार लागू कर रही है इस प्रदर्शन को हरियाणा छात्र यूनियन के सचिव प्रमेंद्र लिखा रवि रतिया अमन हिमांशु गर्ग जगराज गोपाल विकी हरि कृष्ण अमरजीत बिंदर नवी ने संबोधित किया

Monday, 6 November 2017

ਪੀ.ਐਸ.ਐਫ ਤੇ ਨੌਜਵਾਨ ਸਭਾ ਨੇ ਐਸ ਡੀ ਐਮ ਨੂੰ ਦਿੱਤਾ ਮੰਗ ਪੱਤਰ।




ਫਿਲੌਰ-ਅੱਜ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ) ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਵਲੋਂ ਸੂਬੇ ਦੇ 800 ਸਰਕਾਰੀ ਪ੍ਰਾਇਮਰੀ ਸਕੂਲ ਬੰਦ ਕੀਤੇ ਜਾਣ ਖਿਲਾਫ਼ ਐਸ ਡੀ ਐਮ ਫਿਲੌਰ ਰਾਹੀ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ।
ਇਸ ਮੌਕੇ ਪੀ.ਐਸ.ਐਫ ਦੇ ਸੂਬਾ ਮੀਤ ਪ੍ਰਧਾਨ ਮਨਜਿੰਦਰ ਢੇਸੀ ਅਤੇ ਸਭਾ ਦੇ ਤਹਿਸੀਲ ਸਕੱਤਰ ਮੱਖਣ ਸੰਗਰਾਮੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਨਿਜੀਕਰਨ, ਵਪਾਰੀਕਰਨ ਦੀਆਂ ਨੀਤੀਆਂ ਤਹਿਤ ਹੀ ਇਹ ਸਿਖਿਆ ਵਿਰੋਧੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਥੇ ਸਕੂਲ ਬੰਦ ਕੀਤੇ ਜਾਣ ਕਾਰਨ ਹਜ਼ਾਰਾਂ ਹੀ ਵਿਦਿਆਰਥੀਆਂ ਦਾ ਭਵਿੱਖ ਖਤਰੇ 'ਚ ਚਲਾ ਗਿਆ ਹੈ, ਉੱਥੇ ਨਾਲ ਹੀ ਆਂਗਣਵਾੜੀ ਵਰਕਰਾਂ ਅਤੇ ਹੋਰ ਸਿੱਖਿਆ ਨਾਲ ਸੰਬੰਧਿਤ ਮੁਲਾਜ਼ਮਾਂ ਦੇ ਰੁਜ਼ਗਾਰ 'ਤੇ ਵੀ ਤਲਵਾਰ ਲਟਕਣ ਲੱਗ ਪਈ  ਹੈ।
Áਾਗੂਆਂ ਨੇ ਅੱਗੇ ਕਿਹਾ ਕਿ ਸਕੂਲ ਬੰਦ ਕੀਤੇ ਜਾਣ ਨਾਲ ਸੰਵਿਧਾਨ ਦੇ ਵਿਚ ਦਰਜ ਮੌਲਿਕ ਅਧਿਕਾਰਾਂ ਦੀ  ਧਾਰਾ 21-ਏ  ਦੇ ਨਾਲ-ਨਾਲ RIGHT TO EDUCATION ACT 2009 ਦੀ ਵੀ ਉਲੰਘਣਾ ਹੋਵੇਗੀ। ਇਸ ਮੌਕੇ ਆਗੂਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦ ਹੀ ਇਹ ਸਿਖਿਆ ਵਿਰੋਧੀ  ਫੈਸਲਾ ਵਾਪਿਸ ਨਹੀ ਲਿਆ ਜਾਂਦਾ ਤਾਂ ਜਥੇਬੰਦੀਆ ਵਲੋਂ  ਆਉਣ ਵਾਲੇ ਸਮੇਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਗੁਰਦੀਪ ਗੋਗੀ, ਸੰਦੀਪ ਫਿਲੌਰ, ਪ੍ਰਭਾਤ ਕਵੀ, ਮਨੋਜ ਕੁਮਾਰ ਆਦਿ ਹਾਜਰ ਸਨ।

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਕਮੇਟੀ ਦੇ ਸੱਦੇ 'ਤੇ ਤਹਿ. ਬਾਬਾ ਬਕਾਲਾ ਵਿਖੇ ਨੌਜਵਾਨ-ਵਿਦਿਅਾਰਥੀਅਾ ਦਿੱਤਾ ਮੰਗ-ਪੱਤਰ


Sunday, 5 November 2017

sbyf protest against HTET fees hike




HTET फीस वृद्धि के विरोध में शहीद भगत सिंह नौजवान सभा ब्लॉक जाखल के साथियों ने जाखल शहर में प्रदर्शन कर सरकार का पुतला जलाया और फीस वृद्धि को वापस लेने की मांग की सरकार जनविरोधी नीतियों लागू कर रही है

Sbyf membership compain in village sakri (batala)





ਮੈਂਬਰਸ਼ਿਪ ਮੁਹਿੰਮ ਅਧੀਨ ਪਿੰਡ ਸ਼ਕਰੀ (ਬਟਾਲਾ) ਵਿਖੇ ਮੀਟਿੰਗ 

Saturday, 4 November 2017

Sbyf membership compain at Baba bakala tehsil's school





ਗ੍ਰਾਮ ਪੰਚਾਇਤ ਹਾਈ ਸਕੂਲ ਭੋਰਸ਼ੀ ਰਾਜਪੂਤਾਂ ਦੇ ਵਿਦਿਆਰਥੀਆਂ ਦੀ ਮੈਂਬਰਸ਼ਿਪ ਕਰਦੇ ਸਮੇਂ

Monday, 30 October 2017

Sbyf unit #CHICHA (Amtitsar) and membership compain




ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਕੌਮੀ ਨਾਾਅਰੇ "ਬਰਾਬਰ ਵਿਦਿਅਾ, ਸਿਹਤ ਤੇ ਰੁਜ਼ਗਾਰ, ਸਭ ਦਾ ਹੋਵੇ ੲਿਹ ਅਧਿਕਾਰ" ਦੀ ਪ੍ਰਾਪਤੀ ਲੲੀ ਸ਼ੰਘਰਸ਼ ਦੀ ਕੜੀ ਵਜੋਂ ਚੀਚਾ (ਅਮ੍ਰਿਤਸਰ) ਵਿਚ ਨੌਜਵਾਨਾਂ ਦੀ ਮੀਟਿੰਗ ਅਤੇ ਮੈਬਰਸ਼ਿਪ ਕਰਦੇ ਹੋੲੇ ਸਾਥੀ ਸਰਬਜੀਤ ਹੈਰੀ ।