ਅੱਜ ਪਿੰਡ ਢੇਸੀਆ ਕਾਹਨਾਂ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਂਡਰੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ 'ਚ ਮਸ਼ਾਲ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ ਹਰਜੀਤ ਸਿੰਘ, ਅਮਿਤ ਸੂਦ, ਪੁਨਿਤ ਸੂਦ ਆਦਿ ਨੇ ਸਾਂਝੇ ਤੌਰ ਤੇ ਕੀਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿਸੀਲ ਸਕੱਤਰ ਮੱਖਣ ਸੰਗਰਾਮੀ,ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਸਕੱਤਰ ਅਜੈ ਫਿਲੌਰ ਅਤੇ ਸੂਬਾ ਮੀਤ ਪ੍ਰਧਾਨ ਮਨਜਿੰਦਰ ਢੇਸੀ ਨੇ ਸੰਬੋਧਨ ਕੀਤਾ।
ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਵਾਲੀ ਆਜਾਦੀ ਹਾਲੇ ਤੱਕ ਨਸੀਬ ਨਹੀ ਹੋ ਸਕੀ, ਜਿਸ ਲਈ ਵਿਚਾਰਾਂ ਦੀ ਜੰਗ ਉਦੋਂ ਤੱਕ ਜਾਰੀ ਰਹੇਗੀ, ਜਦੋ ਤੱਕ ਮਨੁੱਖ ਹੱਥੋ ਮਨੁੱਖ ਦੀ ਲੁੱਟ ਜਾਰੀ ਰਹੇਗੀ। ਆਗੂਆਂ ਨੇ ਕਿਹਾ ਕਿ ਅਜੋਕੇ ਸਮੇਂ ਦੌਰਾਨ ਨੌਜਵਾਨ ਪੀੜ੍ਹੀ 'ਤੇ ਬੇਰੁਜਗਾਰੀ ਅਤੇ ਨਸ਼ਿਆਂ ਦਾ ਵੱਡਾ ਹਮਲਾ ਹੋ ਰਿਹਾ ਹੈ ਅਤੇ ਇਸ ਹਮਲੇ ਦਾ ਜਵਾਬ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ 'ਤੇ ਪਹਿਰਾ ਦੇ ਕੇ ਹੀ ਦਿੱਤਾ ਜਾ ਸਕਦਾ ਹੈ। ਇਸ ਮੌਕੇ ਸ਼ਰਨਜੀਤ ਢੇਸੀ, ਮਨੋਜ ਕੁਮਾਰ, ਦਲੇਰ, ਨਰਜਿੰਦਰ ਢੇਸੀ, ਗੁਰਪ੍ਰੀਤ ਢੇਸੀ, ਗੁਰਵਿੰਦਰ ਸਿੰਘ, ਗੱਗਾ, ਰਿੱਕੀ, ਬਿਕਰਮਜੀਤ, ਪੀਤੂ, ਲਖਵੀਰ ਸੰਧੂ, ਮਨਵੀਰ, ਨਿੰਦਰੀ, ਗੁਰਕਮਲ ਸਿੰਘ, ਜਸਵਿੰਦਰ ਸਿੰਘ ਆਦਿ ਵੱਡੀ ਗਿਣਤੀ ਨੌਜਵਾਨ ਹਾਜਰ ਸਨ।

No comments:
Post a Comment