ਤਰਨਤਾਰਨ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਦੀ ਜਿਲ੍ਹਾਂ ਕਮੇਟੀ ਤਰਨਤਾਰਨ ਦਾ ਅਜਲਾਸ ਤਰਨਤਾਰਨ 'ਚ ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਢੇਸੀ ਅਤੇ ਸੂਬਾ ਪ੍ਰੈਸ ਸਕੱਤਰ ਬਲਦੇਵ ਪੰਡੋਰੀ ਨੇ ਕਿਹਾ ਕਿ ਸਾਮਰਾਜ ਪੱਖੀ ਨੀਤੀਆਂ ਕਾਰਨ ਹੀ ਬੇਰੁਜਗਾਰੀ 'ਚ ਅਥਾਹ ਵਾਧਾ ਹੋ ਰਿਹਾ ਹੈ, ਜਿਸ ਕਾਰਨ ਨਿਰਾਸ਼ਾ ਵਸ ਨੌਜਵਾਨ ਨਸ਼ੇ ਦੇ ਆਦੀ ਹੋ ਰਹੇ ਹਨ ਅਤੇ ਸਿੱਖਿਆ ਤੇ ਸਿਹਤ ਸਹੂਲਤਾਂ ਆਮ ਲੋਕਾਂ ਦੀ ਪਹੁੰਚ ਤੋਂ ਲਗਾਤਾਰ ਬਾਹਰ ਹੁੰਦੀਆ ਜਾ ਰਹੀਆ ਹਨ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਅੰਦਰ ਵਧ ਰਹੀਆ ਜਾਤੀਵਾਦੀ ਤੇ ਫਿਰਕੂ ਘਟਨਾਵਾਂ ਦਾ ਟਾਕਰਾ ਸ਼ਹੀਦ ਭਗਤ ਸਿੰਘ ਦੇ ਵਿਚਾਰਾ ਨਾਲ ਹੀ ਕੀਤਾ ਜਾ ਸਕਦਾ ਹੈ। ਇਸ ਮੌਕੇ ਆਉਣ ਵਾਲੇ ਸਮੇ ਲਈ ਨਵੀ ਕਮੇਟੀ ਦੀ ਚੋਣ ਕੀਤੀ ਗਈ।
No comments:
Post a Comment