Wednesday, 14 June 2017

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਵਲੋਂ ਤਹਿਸੀਲ ਅਜਨਾਲਾ ਦਾ ਡੈਲੀਗੇਟ ਅਜਲਾਸ




ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਵਲੋਂ ਤਹਿਸੀਲ ਅਜਨਾਲਾ ਦਾ ਡੈਲੀਗੇਟ ਅਜਲਾਸ ਕਰਕੇ ਨਵੀ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਦੇਸ਼ ਭਗਤ ਯਾਦਗਾਰ ਹਾਲ ਦੇ ਟਰੱਸਟੀ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸਾਬਕਾ ਆਗੂ ਸਾਥੀ ਪਰਗਟ ਸਿੰਘ ਜਾਮਾਰਾਏ ਵਿਸ਼ੇਸ਼ ਤੌਰ 'ਤੇ ਪੁਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਸੇਧ ਦੇਣ, ਨੌਜਵਾਨਾਂ ਤੇ ਵਿਦਿਆਰਥੀਆਂ ਦੇ ਮਸਲਿਆਂ ਸੰਬੰਧੀ ਸੰਘਰਸ਼ ਤੇਜ ਕਰਨ ਅਤੇ ਸ਼ਹੀਦਾਂ ਦੇ ਵਿਚਾਰਾਂ ਨੂੰ ਹਰ ਘਰ 'ਚ ਲੈ ਕੇ ਜਾਣਾ ਜਰੂਰੀ ਹੈ ਤਾ ਕਿ ਦੇਸ਼ ਭਗਤਾ ਦੇ ਬਰਾਬਰਤਾ ਵਾਲੇ ਸਮਾਜ ਦਾ ਸੁਪਨਾ ਪੂਰਾ ਕੀਤਾ ਜਾ ਸਕਦਾ ਹੈ।

No comments:

Post a Comment