ਫਿਲੌਰ- ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਦੀ ਯੂਨਿਟ ਕਮੇਟੀ ਬੇਗਮਪੁਰ ਵਲੋਂ ਲੋਕ-ਪੱਖੀ ਸਭਿਆਚਾਰਕ ਨਾਟਕ ਮੇਲਾ ਕਰਵਾਇਆ ਗਿਆ। ਇਸ ਨਾਟਕ ਮੇਲੇ 'ਚ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਅਜੈ ਫਿਲੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸਭਾ ਦੇ ਜਿਲ੍ਹਾ ਪ੍ਰਧਾਨ ਮਨਜਿੰਦਰ ਢੇਸੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਤੇਜੀ ਨਾਲ ਲਾਗੂ ਕੀਤੀਆ ਜਾ ਰਹੀਆ ਨਵ-ਉਦਾਰਵਾਦੀ ਨੀਤੀਆਂ ਕਾਰਨ ਨੌਜਵਾਨਾਂ-ਵਿਦਿਆਰਥੀਆਂ ਦੀਆਂ ਸਮੱਸਿਆਵਾਂ 'ਚ ਵਾਧਾ ਹੋ ਰਿਹਾ ਹੈ। ਇਨ੍ਹਾਂ ਨੀਤੀਆਂ ਦੇ ਕਾਰਨ ਨਸ਼ਾ, ਬੇਰੁਜਗਾਰੀ,ਅਨਪੜ੍ਹਤਾ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਨੌਜਵਾਨਾਂ ਨਾਲ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਤੁਰੰਤ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਜਲਦ ਵਾਅਦੇ ਪੂਰੇ ਨਾ ਕੀਤੇ ਤਾਂ ਇਸ ਖਿਲਾਫ਼ ਸਭਾ ਵਲੋਂ ਸੰਘਰਸ਼ ਵਿਢਿਆ ਜਾਵੇਗਾ। ਅੰਤ 'ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿਸੀਲ ਪ੍ਰਧਾਨ ਗੁਰਦੀਪ ਗੋਗੀ ਨੇ ਆਏ ਹੋਏ ਨੌਜਵਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿ. ਸਕੱਤਰ ਮੱਖਣ ਸੰਗਰਾਮੀ, ਮਨਜੀਤ ਸੂਰਜਾ, ਸੁਨੀਲ ਭੈਣੀ, ਰਿੱਕੀ ਮਿਓਵਾਲ, ਪ੍ਰਭਾਤ ਕਵੀ, ਸਾਬੀ, ਪਰਮਿੰਦਰ ਕੁਮਾਰ, ਓਕਾਰ ਬਿਰਦੀ, ਧਰਮਿੰਦਰ ਬਿਰਦੀ, ਬਲਜਿੰਦਰ ਕੁਮਾਰ, ਸੁਖਵਿੰਦਰ ਬਿਰਦੀ, ਬੱਬੂ, ਹਰਪ੍ਰੀਤ ਹੈਪੀ, ਮੁਕੇਸ਼, ਲੱਕੀ, ਰਵੀ, ਜੱਗੀ ਤੋ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
No comments:
Post a Comment