Friday, 17 November 2017

ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਵਲੋਂ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਮੁਜ਼ਾਹਰਾ।

ਮੰਗਾਂ ਨਾ ਪੂਰੀਆ ਹੋਣ 'ਤੇ ਸੰਘਰਸ਼ ਨੂੰ ਤੇਜ ਕਰਨ ਦਾ ਐਲਾਨ।








ਜਲੰਧਰ - ਪੰਜਾਬ ਸਟੂਡੈਂਟਸ ਫੈਡਰੇਸ਼ਨ(ਪੀ.ਐਸ.ਐਫ) ਵਲੋਂ ਦਲਿਤ ਵਿਦਿਆਰਥੀਆਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਤੋ ਲੈ ਕੇ ਡੀ.ਸੀ. ਦਫ਼ਤਰ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਡੀ.ਸੀ. ਦੇ ਨਾਂ ਉਚ ਅਧਿਕਾਰੀਆ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮਾਰਚ ਦੀ ਅਗਵਾਈ ਰਵੀ ਕੁਮਾਰ, ਸੰਦੀਪ ਸਿੰਘ, ਮਨੀਸ਼ਾ ਰਾਣੀ ਨੇ ਕੀਤੀ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਮਨਜਿੰਦਰ ਢੇਸੀ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੀਆਂ ਸਾਰੀਆਂ ਫੀਸਾਂ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਅਧੀਨ ਮੁਆਫ ਹਨ ਅਤੇ ਹਾਈਕੋਰਟ ਦੀਆਂ ਹਦਾਇਤਾਂ ਦੇ ਅਨੁਸਾਰ ਜੇਕਰ ਕੋਈ ਕਾਲਜ਼ ਫੀਸਾਂ ਦਾ ਕਲੇਮ ਆਪਣੇ ਕਾਲਜ਼ ਅਕਾਉੁਂਟ 'ਚ ਕਰਦਾ ਹੈ ਤਾਂ ਉਹ ਕਾਲਜ ਕਿਸੇ ਵੀ ਵਿਦਿਆਰਥੀ ਕੋਲਂੋ ਫੀਸ ਨਹੀ ਵਸੂਲ ਕਰੇਗਾ ਪ੍ਰੰਤੂ ਪ੍ਰਾਇਵੇਟ ਕਾਲਜ਼ਾਂ ਸੀ. ਟੀ. ਇੰਸਟੀਚਿਊਟ ਅਤੇ ਗੁਰੂ ਨਾਨਕ ਖਾਲਸਾ ਗਰਲਜ਼ ਕਾਲਜ਼ ਸੰਗ ਢੇਸੀਆ ਦੁਆਰਾ ਵਿਦਿਆਰਥੀਆਂ ਕੋਲੋਂ ਧੱਕੇ ਨਾਲ ਫੀਸ ਵਸੂਲ ਕੀਤੀ ਜਾ ਰਹੀ ਹੈ ਅਤੇ ਫੀਸਾਂ ਨਾ ਦੇਣ ਵਾਲੇ ਵਿਦਿਆਰਥੀਆਂ ਨੂੰ ਜਾਤੀ ਤੌਰ 'ਤੇ ਜਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਚੋਣਾਂ ਦੌਰਾਨ ਨਵੇਂ-ਨਵੇਂ ਲਾਰੇ ਲਾ ਕੇ ਸੱਤਾ 'ਚ ਆਈ ਕੈਪਟਨ ਸਰਕਾਰ ਵੀ ਦਲਿਤ ਵਿਦਿਆਰਥੀਆਂ ਦੀ  ਪ੍ਰਾਇਵੇਟ ਕਾਲਜ਼ਾਂ ਵਲੋਂ ਕੀਤੀ ਜਾਦੀ ਲੁੱਟ ਨੂੰ ਦੇਖ ਕੇ ਕੇਵਲ ਮੂਕ ਦਰਸ਼ਕ ਬਣ ਬੈਠੀ ਹੈ ਜਦਕਿ ਇਨ੍ਹਾਂ ਵਿਦਿਆਰਥੀਆਂ ਨੂੰ ਨਾ ਤਾ ਰੋਲ ਨੰਬਰ ਜਾਰੀ ਕੀਤੇ ਜਾ ਰਹੇ ਹਨ ਅਤੇ ਨਾ ਹੀ ਕਲਾਸਾਂ 'ਚ ਵੜਨ ਦਿੱਤਾ ਜਾ ਰਿਹਾ ਹੈ। ਜਿਹੜੇ ਵਿਦਿਆਰਥੀ ਫੀਸਾਂ ਨਾ ਦੇਣ ਦੀ ਗੱਲ ਕਰਦੇ ਹਨ ਉਨ੍ਹਾਂ ਨੂੰੰ ਨਾਂ ਕੱਟਣ ਅਤੇ ਹਾਜ਼ਰੀਆਂ ਘੱਟ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆ ਹਨ।
ਉਨ੍ਹਾਂ ਮੰਗ ਕੀਤੀ ਕਿ ਫਿਲੌਰ, ਗੁਰਾਇਆਂ ਵਿਖੇ ਸਰਕਾਰੀ ਬੱਸਾਂ ਦਾ ਰੁਕਣਾ ਯਕੀਨੀ ਬਣਾਇਆਂ ਜਾਵੇ ਅਤੇ ਬੱਸ ਪਾਸ ਹੋਲਡਰ ਵਿਦਿਆਰਥੀਆਂ ਨੂੰ ਲਿਜਾਣਾ ਯਕੀਨੀ ਬਣਾਇਆਂ ਜਾਵੇ। ਬੱਸਾਂ 'ਚ ਗੈਰ-ਕਾਨੂੰਨੀ ਢੰਗ ਨਾਲ ਚੱਲਦੇ ਲੱਚਰ ਤੇ ਗੰਦੇ ਗੀਤਾਂ ਉਪਰ ਪਾਬੰਦੀ ਲਗਾਈ ਜਾਵੇ।                          ਇਸ ਮੌਕੇ ਉਨ੍ਹਾਂ ਪ੍ਰਸ਼ਾਸ਼ਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਮਸਲੇ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਫੈਡਰੇਸ਼ਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋ ਇਲਾਵਾ ਪ੍ਰਭਾਤ ਕਵੀ, ਮਨਦੀਪ ਜਮਸ਼ੇਰ, ਮਨੀਸ਼ਾ, ਹਰਪ੍ਰੀਤ, ਰਾਧਿਕਾ ਅਤੇ ਵੱਖ-ਵੱਖ ਕਾਲਜ਼ਾਂ ਦੇ ਵਿਦਿਆਰਥੀ ਵੀ ਸ਼ਾਮਲ ਸਨ।

No comments:

Post a Comment