ਫ਼ਰੀਦਕੋਟ 'ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੀਐਸਐਫ ਨੇ ਮੰਗ ਪੱਤਰ ਦਿੱਤਾ
ਫ਼ਰੀਦਕੋਟ - ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਵੱਲੋਂ ਨੌਜਵਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਇਕੱਠੇ ਹੋਏ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਸ਼ਹਿਰ 'ਚ ਮਾਰਚ ਕੀਤਾ ਅਤੇ ਮਗਰੋਂ ਰੁਜ਼ਗਾਰ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਧਰਨੇ ਨੂੰ ਸਿਮਰਜੀਤ ਬਰਾੜ, ਜਤਿੰਦਰ ਫ਼ਰੀਦਕੋਟ, ਗੁਰਪਾਲ ਸਿੰਘ, ਸੁਖਪਾਲ ਫ਼ਰੀਦਕੋਟ, ਹਰਪ੍ਰੀਤ ਸਿੰਘ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਬੁਲਾਰਿਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਉਹ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰੇ। ਇਸ ਉਪਰੰਤ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੇ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।
No comments:
Post a Comment