Thursday, 25 January 2018

ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਰੁਜ਼ਗਾਰ ਪ੍ਰਾਪਤੀ ਲਈ ਮੰਗ ਪੱਤਰ ਦਿੱਤਾ

 

ਬਾਬਾ ਬਕਾਲਾ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੀ ਤਹਿਸੀਲ ਬਾਬਾ ਬਕਾਲਾ ਵੱਲੋਂ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ 'ਚ ਕੈਪਟਨ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਨੂੰ ਯਾਦ ਕਰਵਾਇਆ ਗਿਆ। ਆਗੂਆਂ ਨੇ ਕਿਹਾ ਕਿ ਚੋਣਾਂ ਦੌਰਾਨ ਕੈਪਟਨ ਨੇ ਰੁਜ਼ਗਾਰ ਸਮੇਤ ਹੋਰ ਬਹੁਤ ਸਾਰੇ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਕਾਰਕੁਨਾਂ ਨੇ ਰੋਸ ਮਾਰਚ ਕਰਨ ਉਪਰੰਤ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ।

No comments:

Post a Comment