ਸਮਾਣਾ 'ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੀਐਸਐਫ ਨੇ ਮੰਗ ਪੱਤਰ ਦਿੱਤਾ
ਸਮਾਣਾ - ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਵੱਲੋਂ ਨੌਜਵਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਤਹਿਸੀਲ ਦੇ ਰੁਜ਼ਗਾਰ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ ਅਤੇ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਗੁਟਕਾ ਸਾਹਿਬ ਦੀਆਂ ਕਸਮਾਂ ਖਾ ਕੇ ਨੌਜਵਾਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਇੱਥੋਂ ਦੇ ਰੁਜ਼ਗਾਰ ਅੱਗੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਅਤੇ ਮੰਗ ਪੱਤਰ ਦਿੱਤਾ ਹੈ।
No comments:
Post a Comment