ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਰਨ ਤਾਰਨ ਵੱਲੋਂ ਧਰਨਾ ਦਿੱਤਾ
ਤਰਨ ਤਾਰਨ- ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਸੈਂਕੜੇ ਨੌਜਵਾਨਾਂ ਨੇ ਰੁਜ਼ਗਾਰ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਨੌਜਵਾਨ ਮੰਗ ਕਰ ਰਹੇ ਸਨ ਕਿ ਚੋਣ ਵਾਅਦੇ ਮੁਤਾਬਿਕ ਨੌਜਵਾਨ ਲੜਕੇ ਲੜਕੀਆਂ ਲਈ ਪੱਕੇ ਗੁਜ਼ਾਰੇ ਯੋਗ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਬੇਰੁਜ਼ਗਾਰ ਨੌਜਵਾਨਾਂ ਲਈ ਯੋਗਤਾ ਮੁਤਾਬਿਕ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਇਸ ਧਰਨੇ ਦੀ ਅਗਵਾਈ ਕਰਨਬੀਰ ਸਿੰਘ ਪੱਖੋਕੇ, ਬੂਟਾ ਸਿੰਘ ਕੋਟ, ਅੰਮ੍ਰਿਤਪਾਲ ਸਿੰਘ ਨੌਸ਼ਹਿਰਾ ਆਦਿ ਆਗੂਆਂ ਨੇ ਕੀਤੀ।
ਧਰਨਾ ਦੇ ਰਹੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨਵਾਂ ਪਿੰਡ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਮੋਦੀ ਸਰਕਾਰ ਨੇ ਚੋਣਾਂ ਵਿੱਚ ਵਾਅਦਾ ਕੀਤਾ ਸੀ ਕਿ ਹਰ ਸਾਲ ਇੱਕ ਕਰੋੜ ਨੌਕਰੀਆਂ ਦਿੱਤੀਆਂ ਜਾਣਗੀਆਂ ਪਰੰਤੂ ਭਾਜਪਾ ਦੇ ਚਾਰ ਸਾਲ ਦੇ ਰਾਜ ਦੌਰਾਨ ਨਵੇਂ ਰੁਜ਼ਗਾਰ ਪੈਦਾ ਹੋਣ ਦੀ ਥਾਂ ਰੁਜ਼ਗਾਰ ਦੇ ਮੌਕੇ ਲਗਾਤਾਰ ਘਟੇ ਹਨ।।ਇਸ ਤਰਾਂ ਪੰਜਾਬ ਦੀ ਕਾਂਗਰਸ ਦੀ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ, ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਅਤੇ ਸਮਾਰਟ ਫ਼ੋਨ ਦੇਣ ਦੇ ਵਾਅਦੇ ਕੀਤੇ ਪਰ ਸੱਤਾ ਹਥਿਆਉਂਦਿਆਂ ਹੀ ਸਰਕਾਰੀ ਸਕੂਲ, ਥਰਮਲ ਪਲਾਟ, ਆਂਗਣਵਾੜੀ ਸੈਂਟਰ ਬੰਦ ਕਰਕੇ ਰੁਜ਼ਗਾਰ ਖੋਹਣ ਦਾ ਕੰਮ ਕਰ ਰਹੀ ਹੈ।
ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਅਤੇ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਜਵੰਦਾ ਨੇ ਕਿਹਾ ਕੇ ਕੈਪਟਨ ਸਰਕਾਰ ਨੇ ਇੱਕ ਹਫ਼ਤੇ ਵਿੱਚ ਨਸ਼ੇ ਖ਼ਤਮ ਕਰਨ ਦੀ ਸਹੁੰ ਚੁੱਕੀ ਸੀ ਅਤੇ ਹਾਲੇ ਵੀ।ਨਸ਼ੇ ਦਾ ਵਪਾਰ ਸ਼ਰੇਆਮ ਹੋ ਰਿਹਾ ਹੈ,।ਬੇਰੁਜ਼ਗਾਰ ਨੌਜਵਾਨਾਂ ਨੂੰ ਤਬਾਹ ਕਰ ਰਿਹਾ ਹੈ ਅਤੇ ਗੈਰ ਸਮਾਜੀ ਕੰਮਾਂ ਵੱਲ ਧਕੇਲ ਰਿਹਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਨਵਦੀਪ ਸਿੰਘ ਜਲਾਲਾਬਾਦ, ਅਸ਼ਵਨੀ ਕੁਮਾਰ, ਗੁਰਜੀਤ ਸਿੰਘ ਘੜਕਾ, ਮਾ. ਸਰਬਜੀਤ ਸਿੰਘ, ਮਨਜਿੰਦਰ ਸਿੰਘ ਤੁੜ, ਮੰਗਲ ਸਿੰਘ ਜਵੰਦਾ, ਪਰਮਜੀਤ ਸਿੰਘ, ਹਰਦੀਪ ਸਿੰਘ, ਰਣਯੋਧ ਸਿੰਘ ਨੌਸ਼ਹਿਰਾ ਪੰਨੂਆਂ, ਰਵੀਸ਼ੇਰ ਸਿੰਘ ਚੰਬਾ, ਰਣਜੋਧ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਇਹਨਾਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਭੇਜੇ ਮੰਗ ਪੱਤਰ ਵਿੱਚ ਮੰਗ ਕੀਤੀ ਕਿ ਕੰਮ ਦੇ ਅਧਿਕਾਰ ਨੂੰ ਮੌਲਿਕ ਅਧਿਕਾਰਾਂ ਵਿੱਚ ਸ਼ਾਮਲ ਕੀਤਾ ਜਾਵੇ, ਵਿੱਦਿਆ ਦਾ ਵਪਾਰੀਕਰਨ ਨਿੱਜੀਕਰਨ ਬੰਦ ਕੀਤਾ ਜਾਵੇ, ਬੇਰੁਜ਼ਗਾਰੀ ਭੱਤਾ ਯੋਗਤਾ ਅਨੁਸਾਰ ਬਣਦੀ ਤਨਖ਼ਾਹ ਦਾ ਘੱਟੋ ਘੱਟ ਅੱਧ ਦਿੱਤਾ ਜਾਵੇ।
No comments:
Post a Comment