Tuesday, 23 January 2018

ਅਜਨਾਲਾ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਰੁਜ਼ਗਾਰ ਨਾ ਮਿਲਣ ਕਾਰਨ ਰੋਹ ਦਾ ਪ੍ਰਗਟਾਵਾ ਕੀਤਾ

 

ਅਜਨਾਲਾ - ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਵੱਲੋਂ ਨੌਜਵਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਇਕੱਠੇ ਹੋਏ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਸ਼ਹਿਰ 'ਚ ਮਾਰਚ ਕੀਤਾ ਅਤੇ ਮਗਰੋਂ ਰੁਜ਼ਗਾਰ ਦਫ਼ਤਰ ਅੱਗੇ ਧਰਨਾ ਦਿੱਤਾ। ਜਿਸ ਦੀ ਅਗਵਾਈ ਕੁਲਵੰਤ ਸਿੰਘ ਮੱਲੂਨੰਗਲ , ਸਤਵਿੰਦਰ ਸਿੰਘ ਉਠੀਆਂ, ਸੁੱਚਾ ਸਿੰਘ ਘੱਗਾ, ਜੱਗਾ ਸਿੰਘ ਡੱਲਾ ਨੇ ਕੀਤੀ ਅਤੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ, ਜਿਲ੍ਹਾ ਸਕੱਤਰ ਸੁਰਜੀਤ ਸਿੰਘ ਦੁਧਰਾਏ ਨੇ ਸੰਬੋਧਨ ਕੀਤਾ। ਇਸ ਮੌਕੇ ਬੁਲਾਰਿਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਉਹ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰੇ। ਇਸ ਉਪਰੰਤ ਰੁਜ਼ਗਾਰ ਦਫ਼ਤਰ ਦੇ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।

No comments:

Post a Comment