ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਬਟਾਲਾ ਦੇ ਰੁਜ਼ਗਾਰ ਦਫ਼ਤਰ ਦਾ ਘਿਰਾਓ ਕੀਤਾ
ਬਟਾਲਾ- ਅੱਜ ਇੱਥੇ ਸ਼ਹੀਦ ਭਗਤ ਸਿੰਘ ਨੌਜਵਾਨ
ਸਭਾ ਤਹਿਸੀਲ ਕਮੇਟੀ ਬਟਾਲਾ ਵੱਲੋਂ ਮਨਦੀਪ ਕੌਰ ਸ਼ਕਰੀ, ਵਿਰਗਟ ਖਾਨਫੱਤਾ, ਗੁਰਪ੍ਰੀਤ
ਸਿੰਘ ਸਰੂਪਵਾਲੀ ਦੀ ਅਗਵਾਈ ਹੇਠ ਸ਼ਹਿਰ 'ਚ ਮਾਰਚ ਕਰਕੇ ਰੁਜ਼ਗਾਰ ਦਫ਼ਤਰ ਦਾ ਘਿਰਾਓ ਕੀਤਾ
ਗਿਆ। ਇਸ ਰੋਸ ਮੁਜ਼ਾਹਰੇ ਨੂੰ ਸਭਾ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ
ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਦੀ ਸਰਕਾਰ ਬਣਨ ਤੋਂ ਪਹਿਲਾ ਕਾਂਗਰਸ ਨੇ
ਨੌਜਵਾਨਾਂ ਨਾਲ ਰੁਜ਼ਗਾਰ ਦੇ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਹਾਲੇ ਤੱਕ ਪੂਰਾ ਨਹੀਂ
ਕੀਤਾ ਗਿਆ। ਧਰਨੇ ਦੇ ਅੰਤ 'ਚ ਇਕੱਠੇ ਹੋਏ ਨੌਜਵਾਨਾਂ ਤੇ ਵਿਦਿਆਰਥੀਆਂ ਨੇ ਰੁਜ਼ਗਾਰ ਦਫ਼ਤਰ
ਦੇ ਮੁਖੀ ਨੂੰ ਇੱਕ ਮੰਗ ਪੱਤਰ ਵੀ ਦਿੱਤਾ, ਜਿਸ 'ਚ ਸਰਕਾਰ ਨੂੰ ਮੰਗਾਂ ਮੰਨਣ ਲਈ ਚੇਤੇ
ਕਰਵਾਇਆ ਗਿਆ।
No comments:
Post a Comment