Thursday, 22 February 2018

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਦੀ ਕਮੇਟੀ ਜੋਧਾਂ ਵੱਲੋੰ ਨੌਜਵਾਨਾਂ ਦੀਆਂ ਮੰਗਾ ਨੂੰ ਲੈ ਕੇ ਫਲੈਗ ਮਾਰਚ ਕੀਤਾ


ਜੋਧਾਂ - ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਜੋਧਾਂ ਵੱਲੋਂ ਰੁਜ਼ਗਾਰ ਦੀ ਪ੍ਰਾਪਤੀ , ਤੇ ਬਰਾਬਰ ਵਿੱਦਿਆ ਸਿਹਤ ਤੇ ਰੁਜ਼ਗਾਰ ਸਭ ਦਾ ਹੋਵੇ ਇਹ ਅਧਿਕਾਰ “ ਦੀ ਮੰਗ ਨੂੰ ਲੈ ਕੇ ਜੋਧਾਂ ਤੋਂ ਲੁਧਿਆਣੇ ਤੱਕ ਫਲੈਗ ਮਾਰਚ ਕੀਤਾ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਲੁਧਿਆਣਾ ਦੇ ਜਿਲਾ ਸਕੱਤਰ ਹਰਨੇਕ ਗੁੱਜਰਵਾਲ ਨੇ ਕਿਹਾ ਕਿ ਦੇਸ਼ ‘ਚ ਕਰੋੜਾਂ ਦੀ ਗਿਣਤੀ ‘ਚ ਨੌਜਵਾਨ ਬੇਰੁਜ਼ਗਾਰ ਹਨ  ਸਮੇ ਦੇ ਹਾਕਮਾਂ ਵੱਲੋਂ ਰੁਜ਼ਗਾਰ ਦੇਣ ਦੀ ਬਜਾਏ ਨਿੱਜੀਕਰਨ, ਸੰਸਾਰੀਕਰਨ ਦੀਆਂ ਨੀਤੀਆਂ ਤਹਿਤ ਸਰਕਾਰੀ ਅਦਾਰਿਆਂ ਦਾ ਭੋਗ ਪਾਇਆ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਬੰਦ ਹੋ ਗਏ ਹਨ । ਸਮੇਂ ਦੇ ਹਾਕਮਾਂ ਦੀ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਸੰਘਰਸ਼ ਦੇ ਮੈਦਾਨ ‘ਚ ਨਿੱਤਰੀ ਹੋਈ ਹੈ ਇਸ ਮੌਕੇ ਤੇ ਚਰਨਜੀਤ ਤੇ ਅਮਰਜੀਤ ਹਿਮਾੰਯੂਪੁਰਾ ਨੇ ਵੀ ਸੰਬੋਧਨ ਕੀਤਾ|

No comments:

Post a Comment