ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਂਡਰੇਸ਼ਨ (ਪੀ.ਐਸ.ਐਫ) ਵਲੋਂ ਸ਼ਹੀਦ ਭਗਤ ਸਿੰਘ, ਰਾਜਗੂਰੁ, ਸੁਖਦੇਵ ਦੀ ਯਾਦ ਨੂੰ ਸਮਰਪਿਤ ਪਿੰਡ ਢੇਸੀਆ ਕਾਹਨਾਂ ਵਿਖੇ ਮਸ਼ਾਲ ਮਾਰਚ ਕੀਤਾ ਗਿਆ। ਇਸ ਮਾਰਚ ਦੀ ਅਗਵਾਈ ਪੁਨੀਤ ਢੇਸੀ, ਹਰਜੀਤ ਸਿੰਘ ਅਤੇ ਅਮਿਤ ਸੂਦ ਨੇ ਸਾਂਝੇ ਤੌਰ ਤੇ ਕੀਤੀ।
ਇਸ ਮੌਕੇ ਸਭਾ ਦੇ ਤਹਿਸੀਲ ਸਕੱਤਰ ਮੱਖਣ ਸੰਗਰਾਮੀ, ਪੰਜਾਬ ਸਟੂਡੈਂਟਸ ਫੈਂਡਰੇਸ਼ਨ ਦੇ ਜਨਰਲ ਸਕੱਤਰ ਅਜੈ ਫਿਲੌਰ ਅਤੇ ਸੂਬਾ ਮੀਤ ਪ੍ਰਧਾਨ ਮਨਜਿੰਦਰ ਢੇਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜ਼ਾਦੀ ਦੇ 70 ਵਰ੍ਹੇ ਬੀਤ ਜਾਣ ਦੇ ਬਾਵਜੂਦ ਵੀ ਹਾਕਮਾਂ ਵਲੋਂ ਬਰਾਬਰ ਵਿਦਿਆ, ਸਿਹਤ ਸਹੂਲਤਾਂ ਅਤੇ ਰੁਜਗਾਰ ਦੇ ਪ੍ਰਬੰਧ ਨਹੀਂ ਕੀਤੇ ਜਾ ਸਕੇ ਸਗੋਂ ਪਿਛਲੇ ਲੰਬੇ ਸਮੇਂ ਤੋਂ ਨੌਜਵਾਨੀ 'ਤੇ ਨਸ਼ੇ ਦਾ ਕਹਿਰ ਢਾਹਿਆ ਜਾ ਰਿਹਾ ਹੈ। ਆਗੂਆਂ ਨੇ ਅੱਗੇ ਕਿਹਾ ਕਿ ਹਾਕਮ ਸਰਕਾਰ ਵਲੋਂ ਨਿਜੀਕਰਨ, ਵਪਾਰੀਕਰਨ, ਸੰਸਾਰੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਕੇ ਗਰੀਬ ਨੂੰ ਹੋਰ ਗਰੀਬ ਅਤੇ ਅਮੀਰ ਹੋਰ ਅਮੀਰ ਕੀਤਾ ਜਾ ਰਿਹਾ ਹੈ, ਜਿਸਦਾ ਇਕੋ ਇਕ ਹੱਲ ਭਗਤ ਸਿੰਘ ਦੇ ਵਿਚਾਰਾਂ ਦੀ ਬਰਾਬਰਤਾ ਵਾਲੀ ਅਜ਼ਾਦੀ ਹੈ। ਇਸ ਮੌਕੇ ਆਸ਼ੂ ਫਿਲੌਰ, ਜੱਸਾ ਰੁੜਕਾ, ਪੰਚ ਹਰਜਿੰਦਰ ਬਿੱਲਾ, ਪੰਚ ਮਨੋਜ ਕੁਮਾਰ, ਰਾਹੁਲ, ਦੀਪਾ ਉੱਪਲ, ਸਨੀ, ਮਨਮੀਤ ਸਿੰਘ, ਅਭੀ, ਲੱਖੀ, ਰਮਨ, ਗੱਗਾ, ਗੋਲੂ, ਗੁਰਪ੍ਰੀਤ ਢੇਸੀ, ਗੁਰਵਿੰਦਰ ਸਿੰਘ, ਮਨਵੀਰ, ਨਿੰਦਰੀ ਆਦਿ ਵੱਡੀ ਗਿਣਤੀ ਨੌਜਵਾਨ ਹਾਜਰ ਸਨ।
No comments:
Post a Comment