Saturday, 10 March 2018

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਜਿਲਾ ਕਮੇਟੀ ਗੁਰਦਾਸਪੁਰ ਦੀ ਮੀਟਿੰਗ ਕੀਤੀ ਗਈ|


ਗੁਰਦਾਸਪੁਰ-  ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਗੁਰਦਾਸਪੁਰ ਦੀ ਜਰਨਲ ਬਾਡੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਵੀ ਕੁਮਾਰ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ ਕਿਹਾ ਕਿ 22 ਮਾਰਚ ਨੂੰ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਤੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਕੈਪਟਨ ਸਰਕਾਰ ਦੇ ਚੋਣ ਵਾਅਦਿਆਂ ਨੂੰ ਯਾਦ ਕਰਵਾਉਣ ਅਤੇ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਦੇ ਵਿਧਾਨ ਸਭਾ ਦੇ ਬਜਟ ਸੈਸ਼ਨ ਵੱਲ ਮਾਰਚ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਵੀ ਕੁਮਾਰ ਨੇ ਕਿਹਾ ਕਿ ਅਸੰਬਲੀ ਮਾਰਚ ਵਿਚ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਵਿਚੋਂ ਸੈਂਕੜਿਆਂ ਦੀ ਗਿਣਤੀ ਵਿਚ ਨੌਜਵਾਨ ਤੇ ਵਿਦਿਆਰਥੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਨ ਜ਼ਿਲ੍ਹੇ ਭਰ ਵਿਚ ਮਨਾਉਣ ਦਾ ਫ਼ੈਸਲਾ ਕੀਤਾ। ਇਸ ਮੌਕੇ ਆਗੂਆਂ ਨੇ ਤ੍ਰਿਪੁਰਾ ਵਿਚ ਬੀ ਜੇ ਪੀ ਤੇ ਸੰਘ ਪਰਿਵਾਰ ਵੱਲੋਂ ਕੀਤੀ ਗੁੰਡਾਗਰਦੀ ਤੇ ਮਹਾਨ ਲੈਨਿਨ ਦਾ ਬੁੱਤ ਤੋੜਨ ਅਤੇ ਦੇਸ਼ ਦੀਆਂ ਹੋਰ ਥਾਵਾਂ 'ਤੇ ਡਾ. ਅੰਬੇਦਕਰ, ਪੇਰੀਆਰ ਦੇ ਬੁੱਤ ਤੋੜਨ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕੀਤੀ। ਇਸ ਮੌਕੇ ਮਨਦੀਪ ਕੌਰ ਸ਼ਕਰੀ, ਸੁਰਿੰਦਰ ਸ਼ਾਹ, ਪਵਨ ਕੁਮਾਰ, ਰਜਿੰਦਰ ਕੁਮਾਰ, ਰੌਸ਼ਨ ਸਿੰਘ ਸ਼ਕਰੀ, ਕੁਲਦੀਪ ਸਿਹੋੜਾ, ਰਿੰਕੂ ਰਾਜਾ, ਵਿਜੇ ਸਿੰਘ, ਸ਼ੰਮੀ ਕੁਮਾਰ, ਦਿਨੇਸ਼, ਮੁਕੇਸ਼ ਆਦਿ ਹਾਜ਼ਰ ਸਨ।

No comments:

Post a Comment