23 ਮਾਰਚ ਦੇ ਸ਼ਹੀਦਾਂ ਅਤੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਨਾਟਕ ਮੇਲਾ ਕਰਵਾਇਆ
ਫਿਲੌਰ - ਜਲਿਆਂਵਾਲੇ ਬਾਗ਼ ਦੇ ਖ਼ੂਨੀ ਸਾਕੇ ਦੇ 100 ਸਾਲਾ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਪਿੰਡ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਇਨਕਲਾਬੀ ਨਾਟਕ ਮੇਲਾ ਕੀਤਾ ਗਿਆ। ਇਸ ਮੌਕੇ ਮਾਨਵਤਾ ਕਲਾ ਮੰਚ ਨਗਰ ਦੀ ਟੀਮ ਵਲੋਂ ਨਾਟਕ ਜਾਗਦੇ ਰਹੋ, ਸਾਡੇ ਹਿੱਸੇ ਦੇ ਖੇਤ, ਅੱਛੇ ਦਿਨ ਖੇਡੇ ਗਏ। ਇਸ ਮੌਕੇ ਸਭਾ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਢੇਸੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਪੀ.ਐਸ.ਐਫ. ਦੇ ਸੂਬਾ ਸਕੱਤਰ ਅਜੈ ਫਿਲੌਰ ਅਤੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਢੇਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲਿਆਂਵਾਲੇ ਬਾਗ਼ ਦੇ ਸ਼ਹੀਦਾਂ ਵਲੋਂ ਦੇਸ਼ 'ਚ ਬਰਾਬਰਤਾ ਦੀ ਅਜ਼ਾਦੀ ਅਤੇ ਜਾਤ-ਪਾਤ ਦੇ ਖ਼ਾਤਮੇ ਲਈ ਆਰੰਭੀ ਜੰਗ ਅਜੇ ਵੀ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਕਮਾਂ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਕਾਰਨ ਬੇਰੁਜ਼ਗਾਰੀ, ਅਨਪੜ੍ਹਤਾ ਤੇ ਗ਼ਰੀਬੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਨੌਜਵਾਨ ਬੇਰੁਜ਼ਗਾਰੀ ਕਾਰਨ ਨਿਰਾਸ਼ਾ ਵੱਸ ਪੈ ਕੇ ਨਸ਼ਿਆਂ ਦੇ ਆਦੀ ਹੋ ਕੇ ਜ਼ਿੰਦਗੀ ਖ਼ਰਾਬ ਕਰ ਰਹੇ ਹਨ, ਲੜਕੀਆਂ ਨਾਲ ਪੂਰੇ ਦੇਸ਼ ਚ ਅੱਤ ਘਿਣਾਉਣੀਆਂ ਤੇ ਦਿਲ ਕੰਬਾਊ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਕਮਰਾਨਾਂ ਦੀਆ ਲੋਕ ਵਿਰੋਧੀ ਨੀਤੀਆਂ ਕਾਰਨ ਸਿੱਖਿਆ ਦਾ ਨਿੱਜੀਕਰਨ ਭਗਵਾਂਕਰਨ ਕਰਕੇ ਦੇਸ਼ ਭਗਤਾਂ ਭਗਤ ਸਿੰਘ, ਸਰਾਭੇ, ਡਾ. ਅੰਬੇਡਕਰ ਆਦਿ ਮਹਾਨ ਲੋਕਾਂ ਦੀਆਂ ਜੀਵਨੀਆਂ ਦੇ ਲੇਖ ਖ਼ਤਮ ਕੀਤੇ ਜਾ ਰਹੇ ਹਨ। ਇਸ ਮੌਕੇ ਤਹਿ. ਪ੍ਰਧਾਨ ਗੁਰਦੀਪ ਗੋਗੀ, ਸਕੱਤਰ ਮੱਖਣ ਸੰਗਰਾਮੀ ਨੇ ਵੀ ਸ਼ਹੀਦਾਂ ਦੇ ਵਿਚਾਰਾ ਦੇ ਸਮਾਜ ਸਿਰਜਣ ਲਈ ਸੰਘਰਸ਼ ਨੂੰ ਤੇਜ਼ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਸੁਨੀਲ ਭੈਣੀ, ਸਨੀ ਫਿਲੌਰ, ਜੱਗਾ, ਇਕਬਾਲ ਬਿੱਟਾ, ਪ੍ਰਿਤਪਾਲ, ਸਰਬਜੀਤ, ਅਮਰੀਕ, ਡਾ. ਸੌਣੀ, ਸੋਨੂੰ, ਅਰਸ਼ਪ੍ਰੀਤ ਆਸ਼ੂ ਆਦਿ ਤੋ ਇਲਾਵਾ ਵੱਡੀ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।
No comments:
Post a Comment