Thursday, 19 April 2018

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਸ਼ਹੀਦ ਸਰਾਭਾ ਦਾ ਜਨਮ ਦਿਨ ਵੱਡੇ ਪੱਧਰ 'ਤੇ ਮਨਾਉਣ ਦਾ ਫ਼ੈਸਲਾ

ਜੋਧਾਂ - ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿਖੇ 24 ਮਈ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਲੁਧਿਆਣਾ ਦੀ ਜੋਧਾਂ ਵਿਖੇ ਹੋਈ ਮੀਟਿੰਗ ਦੌਰਾਨ ਜਿਲਾ ਲੁਧਿਆਣਾ ਦੇ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਇਸ ਸਬੰਧ 'ਚ ਜੋਧਾਂ ਇਲਾਕੇ ਦੀ ਤਿਆਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਜ਼ਿਲ੍ਹੇ 'ਚ ਹੋਰਨਾਂ ਕਸਬਿਆਂ ਤੇ ਸ਼ਹਿਰਾਂ ਦੀਆਂ ਕਮੇਟੀਆਂ ਦਾ ਵੀ ਜਲਦ ਗਠਨ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਸ਼ਹੀਦ ਸਰਾਭਾ ਦੀ ਸੋਚ ਨਾਲ ਲੈਸ ਕੀਤਾ ਜਾ ਰਿਹਾ ਹੈ। ਇਸ ਕਮੇਟੀ 'ਚ ਚਰਨਜੀਤ ਹਿਮਾਯੂਪੁਰਾ, ਬਲਦੀਪ ਸਿੰਘ ਲਲਤੋਂ, ਅਮਰੀਕ ਸਿੰਘ ਮੀਕਾ ਜੋਧਾਂ, ਸਿਕੰਦਰ ਸਿੰਘ ਮਨਸੂਰਾਂ, ਦਵਿੰਦਰ ਸਿੰਘ ਰਾਣਾ ਲਤਾਲਾ, ਮਨਪ੍ਰੀਤ ਮੋਨੂ ਜੋਧਾਂ, ਜਗਦੀਪ ਸਿੰਘ ਦੀਪਾ ਜੋਧਾਂ, ਦੀਪੀ ਜੋਧਾਂ, ਤਰਸੇਮ ਸਿੰਘ ਲਤਾਲਾ, ਦਰਸ਼ਨ ਸਿੰਘ, ਗੋਗੀ ਖੰਡੂਰ, ਸ਼ੀਰਾ ਲਤਾਲਾ, ਚਮਕੌਰ ਸਿੰਘ ਖੰਡੂਰ, ਡਾ. ਕੇਸਰ ਸਿੰਘ ਧਾਦਰਾ, ਅਤਿੰਦਰ ਪਾਲ ਸਿੰਘ ਲਲਤੋਂ, ਅਮਰਜੀਤ ਸਿੰਘ ਹਿਮਾਯੂਪੁਰਾ, ਇਕਬਾਲ ਸਿੰਘ ਲਤਾਲਾ ਨੂੰ ਸ਼ਾਮਲ ਕੀਤਾ ਗਿਆ।

No comments:

Post a Comment