Tuesday, 22 May 2018

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਇਨਕਲਾਬੀ ਭਾਵਨਾ ਨਾਲ ਮਨਾਇਆ ਜਾਵੇਗਾ


ਜੋਧਾਂ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐੱਸ.ਐੱਫ.) ਵੱਲੋਂ ਹੋਰ ਇਨਕਲਾਬੀ ਜਥੇਬੰਦੀਆਂ ਦੇ ਸਹਿਯੋਗ ਨਾਲ 24 ਮਈ ਦਿਨ ਵੀਰਵਾਰ ਨੂੰ ਸਵੇਰ 11 ਵਜੇ ਤੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਇਨਕਲਾਬੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਗੱਲ ਦਾ ਖ਼ੁਲਾਸਾ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਡਾ. ਜਸਵਿੰਦਰ ਕਾਲਖ, ਪੀ.ਐੱਸ.ਐੱਫ. ਦੇ ਸੂਬਾਈ ਮੀਤ ਪ੍ਰਧਾਨ ਮਨਜਿੰਦਰ ਢੇਸੀ, ਸੂਬਾਈ ਆਗੂ ਮੱਖਣ ਸੰਗਰਾਮੀ ਅਤੇ ਪੀ.ਐੱਸ.ਐੱਫ. ਤੇ ਏਰੀਆ ਕਮੇਟੀ ਜੋਧਾਂ ਦੇ ਪ੍ਰਧਾਨ ਲਵਪ੍ਰੀਤ ਸਿੰਘ ਗੁੱਜਰਵਾਲ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜਿੱਥੇ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਟਰੱਸਟੀ ਸਾਥੀ ਮੰਗਤ ਰਾਮ ਪਾਸਲਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਪ੍ਰਧਾਨ ਮਨਦੀਪ ਰਤੀਆ, ਸੂਬਾ ਸਕੱਤਰ ਸ਼ਮਸ਼ੇਰ ਨਵਾਂ ਪਿੰਡ, ਪੰਜਾਬ ਸਟੂਡੈਂਟਸ ਫੈਡਰੇਸ਼ਨ ਪੀ.ਐੱਸ.ਐੱਫ. ਦੇ ਸੂਬਾਈ ਸਕੱਤਰ ਅਜੈ ਫਿਲੌਰ ਸੰਬੋਧਨ ਕਰਨਗੇ, ਉੱਥੇ ਜਗਸੀਰ ਜੀਦਾ, ਮਾ. ਕਰਮਜੀਤ ਲਲਤੋਂ ਵੱਲੋਂ ਇਨਕਲਾਬੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਆਈ.ਟੀ.ਆਈ. ਦੇ ਵਿਦਿਆਰਥੀਆਂ ਦੀਆਂ ਵੱਖ ਵੱਖ ਟਰੇਡਾਂ ਵਿਚ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ। ਇਸ ਮੀਟਿੰਗ ਦਾ ਪ੍ਰਬੰਧ ਸਤਪ੍ਰੀਤ ਸੰਨੀ ਗੁੱਜਰਵਾਲ, ਮੈਵੀ ਗੁੱਜਵਰਾਲ, ਗੁਰਜੀਤ ਗੁੱਜਰਵਾਲ, ਹਰਜਿੰਦਰ ਗੁੱਜਰਵਾਲ, ਅਨੀਕੇਤ ਗੁੱਜਰਵਾਲ, ਤਰਨਜੀਤ, ਸੰਦੀਪ ਜੰਡਾਲੀ, ਗੁਰਪ੍ਰੀਤ ਜੁੜਾਹਾਂ ਪ੍ਰਿੰਸ ਕੁਮਾਰ, ਅਰਸ਼ ਤੇ ਹੋਰਨਾਂ ਵੱਲੋਂ ਕੀਤਾ ਗਿਆ।

No comments:

Post a Comment