Sunday, 10 June 2018

'ਕੰਮ ਦਿਓ ਜਾਂ ਕਿੱਤਾ ਨਹੀਂ ਫਿਰ ਬੇਰੁਜ਼ਗਾਰੀ ਭੱਤਾ' ਦੀ ਮੰਗ ਨੂੰ ਲੈ ਕੇ ਨੌਜਵਾਨਾਂ ਵੱਲੋਂ ਪ੍ਰਦਰਸ਼ਨ

 

ਜੋਧਾਂ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜਿਲਾ ਲੁਧਿਆਣਾ ਵੱਲੋਂ ਰੁਜਗਾਰ ਦੀ ਪ੍ਰਾਪਤੀ ਲਈ, ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਾਉਣ, ਭ੍ਰਿਸ਼ਟਾਚਾਰ, ਮਹਿੰਗਾਈ, ਨਸ਼ਿਆਂ, 'ਬਰਾਬਰ ਸਿਖਿਆ ਸਿਹਤ ਤੇ ਰੁਜਗਾਰ, ਸਭ ਦਾ ਹੋਵੇ ਇਹ ਅਧਿਕਾਰ', 'ਕੰਮ ਦਿਓ ਜਾਂ ਕਿੱਤਾ, ਨਹੀਂ ਫਿਰ ਬੇਰੁਜਗਾਰੀ ਭੱਤਾ', ਲੱਖਾਂ ਫਿਰਦੇ ਬੇਰੁਜਗਾਰ ਕੌਣ ਇਨ੍ਹਾਂ ਦਾ ਜ਼ਿੰਮੇਵਾਰ' ਆਦਿ ਮੰਗਾਂ ਤੇ ਨਾਅਰਿਆਂ ਦੀ ਗੂੰਜ 'ਚ ਪਿੰਡ ਜੜਤੌਲੀ ਵਿਖੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ 'ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜਿਲਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਲਵਪ੍ਰੀਤ ਤੇ ਬੂਟਾ ਸਿੰਘ ਗੁੱਜਰਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਦੀਆਂ ਹੱਕੀ ਮੰਗਾਂ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਪਿੰਡਾਂ ਤੇ ਸ਼ਹਿਰਾਂ 'ਚ ਵਿਸ਼ਾਲ ਲਾਮਬੰਦੀ ਕੀਤੀ ਜਾ ਰਹੀ ਹੈ। ਜਿਸ ਤਹਿਤ ਨੌਜਵਾਨ ਸਭਾਵਾਂ ਦਾ ਗਠਨ ਕੀਤਾ ਜਾ ਰਿਹਾ ਹੈ, ਜ਼ਿਲ੍ਹੇ 'ਚ ਨੌਜਵਾਨਾਂ ਵੱਡਾ ਏਕਾ ਉਸਾਰ ਕੇ ਨੌਜਵਾਨਾਂ ਤੇ ਵਿਦਿਆਰਥੀਆਂ ਦੀ ਕਨਵੈਨਸ਼ਨ ਕੀਤੀ ਜਾਵੇਗੀ। ਜਿਸਨੂੰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐੱਸ.ਐੱਫ) ਦੇ ਸੂਬਾਈ ਆਗੂ ਸੰਬੋਧਨ ਕਰਨਗੇ। ਇਸ ਮੌਕੇ 'ਤੇ ਲੋਹਗੜ ਬਰਾਂਚ ਦੇ ਆਗੂਆਂ ਜਗਦੀਪ ਸਿੰਘ, ਮਨਦੀਪ ਸਿੰਘ, ਜਸਪ੍ਰੀਤ ਸਿੰਘ, ਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਮਨਦੀਪ ਸਿੰਘ, ਜਸਵੀਰ ਸਿੰਘ ਬੂਟਾ, ਗੁਰਪ੍ਰੀਤ ਸਿੰਘ ਮਹਿਮਾ ਸਿੰਘ ਵਾਲਾ, ਸਹਿਜਾਦ ਖਾਨ ਗੁੱਜਰਵਾਲ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ। ਇਸ ਮੀਟਿੰਗ ਦਾ ਪ੍ਰਬੰਧ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜੜਤੌਲੀ ਦੇ ਆਗੂਆਂ ਗੁਰਵਿੰਦਰ ਸਿੰਘ, ਸੁਖਪਾਲ ਸਿੰਘ, ਬਲਜਿੰਦਰ ਸਿੰਘ, ਅਮਰਦੀਪ ਸਿੰਘ, ਰਖਵਿੰਦਰ ਸਿੰਘ, ਨਾਮਦੇਵ ਸਿੰਘ, ਸਵਰਨਜੀਤ ਸਿੰਘ, ਹਰਜੋਤ ਸਿੰਘ, ਦਵਿੰਦਰ ਸਿੰਘ, ਨਵਦੀਪ ਸਿੰਘ, ਗੁਰਜੀਤ ਸਿੰਘ, ਬਲਵੀਰ ਸਿੰਘ, ਅਕਾਸ਼ ਦੀਪ ਸਿੰਘ, ਗੁਰਤੇਜ ਸਿੰਘ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਹਰਮਨ ਦੀਪ ਸਿੰਘ, ਸਲੀਮ ਖਾਨ ਵੱਲੋਂ ਕੀਤਾ ਗਿਆ।

No comments:

Post a Comment