ਸੁਖਦੀਪ ਸਹਿਜਾਦ ਪ੍ਰਧਾਨ ਤੇ ਮਨਦੀਪ ਸਹਿਜਾਦ ਸਕੱਤਰ ਬਣੇ
ਜੋਧਾਂ : ਸ਼ਹੀਦ ਭਗਤ ਨੌਜਵਾਨ ਸਭਾ ਪੰਜਾਬ ਵੱਲੋਂ ਸੂਬਾਈ ਪੱਧਰ 'ਤੇ ਨੌਜਾਵਾਨਾਂ ਨੂੰ ਜਥੇਬੰਦ ਕਰਨ ਦੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ 'ਚ ਗਠਿਤ ਕੀਤੀਆਂ ਜਾ ਰਹੀਆਂ ਇਕਾਈਆਂ ਦੀ ਲੜੀ ਤਹਿਤ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਲੁਧਿਆਣਾ ਵੱਲੋਂ ਪਿੰਡ ਸਹਿਜਾਦ 'ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਾ ਗਠਨ ਕੀਤਾ ਗਿਆ। ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਨੌਜਵਾਨਾਂ ਨੇ ਸਰਬ ਸੰਮਤੀ ਨਾਲ ਸੁਖਦੀਪ ਸਿੰਘ ਸਹਿਜਾਦ ਨੂੰ ਪ੍ਰਧਾਨ, ਮਨਦੀਪ ਸਿੰਘ ਸਹਿਜਾਦ ਨੂੰ ਸਕੱਤਰ, ਕਰਨਵੀਰ ਸਿੰਘ ਨੂੰ ਖ਼ਜ਼ਾਨਚੀ, ਹਰਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ, ਇੰਦਰਪ੍ਰੀਤ ਸਿੰਘ ਨੂੰ ਜੁਆਇੰਟ ਸਕੱਤਰ ਚੁਣਿਆਂ ਗਿਆ। ਇਸ ਮੌਕੇ 'ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਲੁਧਿਆਣਾ ਦੇ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਸਮੇਂ ਰਾਜ ਕਰਦੀ ਪਾਰਟੀ ਵੱਲੋਂ ਨੌਜਵਾਨਾਂ ਲਈ ਘਰ-ਘਰ ਨੌਕਰੀ ਦੇਣ ਦਾ ਜੋ ਵਾਅਦਾ ਕੀਤਾ ਸੀ, ਉਹ ਹੁਣ ਝੂਠੇ ਲਾਰਿਆਂ 'ਚ ਬਦਲ ਚੁੱਕਾ ਹੈ। ਸੱਚਾਈ ਤਾਂ ਇਹ ਹੈ ਕਿ ਸਾਮਰਾਜੀ ਦੇਸ਼ਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੇਂ ਦੇ ਹਾਕਮਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਨਿੱਜੀਕਰਨ, ਉਦਾਰੀਕਰਨ ਤੇ ਸੰਸਾਰੀਕਰਨ ਦੀਆਂ ਨੀਤੀਆਂ ਨੇ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਬੰਦ ਕਰ ਦਿੱਤੇ ਹਨ। ਜਿਨਾਂ ਨੀਤੀਆਂ ਖਿਲਾਫ ਦੇਸ਼ ਅਤੇ ਪੰਜਾਬ 'ਚ ਨੌਜਵਾਨਾਂ ਦੀ ਵਿਸ਼ਾਲ ਏਕਤਾ ਤੇ ਤਿੱਖੇ ਸੰਘਰਸ਼ ਹੀ ਇਕੋ ਇਕ ਸਹੀ ਰਸਤਾ ਹੈ। ਇਸ ਮੌਕੇ 'ਤੇ ਏਰੀਆ ਕਮੇਟੀ ਜੋਧਾਂ ਦੇ ਪ੍ਰਧਾਨ ਲਵਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੀਟਿੰਗ 'ਚ ਸਤਪ੍ਰੀਤ ਸਿੰਘ ਗੁੱਜਰਵਾਲ, ਮਨਪ੍ਰੀਤ ਸਿੰਘ, ਤਲਵਿੰਦਰ ਸਿੰਘ, ਪਰਮਿੰਦਰ ਸਿੰਘ, ਅਰਸ਼ ਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪ੍ਰੀਤ ਸਿੰਗ ਸਰਾਭਾ, ਸੁਖਦੀਪ ਸਿੰਘ ਮਨਸੂਰਾਂ, ਬਿਕਰਮਜੀਤ ਸਿੰਘ ਆਦਿ ਏਰੀਆ ਕਮੇਟੀ ਦੇ ਆਗੂ ਹਾਜ਼ਰ ਸਨ। ਇਸ ਚੋਣ ਤੋਂ ਬਾਅਦ ਨੌਜਵਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਤੇ ਨੌਜਵਾਨਾਂ ਵਿਰੋਧੀ ਨੀਤੀਆਂ ਖਿਲਾਫ ਜੰਮ ਕੇ ਨਾਅਰੇਬਾਜੀ ਕਰਦਿਆਂ ਰੋਹ ਭਰਪੂਰ ਪ੍ਰਦਰਸ਼ਨ ਕੀਤਾ।
No comments:
Post a Comment