Tuesday, 26 June 2018

ਨਸ਼ਿਆਂ ਤੋਂ ਜਵਾਨੀ ਨੂੰ ਜਾਗਰੂਕ ਕਰਨ ਲਈ ਮੀਟਿੰਗ ਕੀਤੀ


ਫ਼ਤਿਆਬਾਦ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਨਸ਼ਿਆਂ ਨਾਲ ਤਬਾਹ ਹੋ ਰਹੀ ਜਵਾਨੀ ਨੂੰ ਜਾਗਰੂਕ ਕਰਨ, ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਵਿਰੁੱਧ ਅਤੇ ਨਸ਼ੇ ਦਾ ਵਪਾਰ 'ਤੇ ਰੋਕ ਲਾਉਣ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ,।ਇਹ ਜਾਣਕਾਰੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਪਿੰਡ ਵੇਈਪੂਈ ਵਿਖੇ ਨੌਜਵਾਨਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇੱਥੇ ਇਹ ਵਰਨਣਯੋਗ ਵੀ ਹੈ ਕਿ ਅੱਜ ਨਸ਼ੀਲੇ ਪਦਾਰਥਾਂ ਅਤੇ ਤਸਕਰੀ ਦੇ ਖ਼ਿਲਾਫ਼ ਅੰਤਰਰਾਸ਼ਟਰੀ ਦਿਨ ਵੀ ਹੈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਥੀ ਸੁਲੱਖਣ ਸਿੰਘ ਤੁੜ ਨੇ ਕਿਹਾ ਕੇ ਕਾਂਗਰਸ ਦੀ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾ ਪਵਿੱਤਰ ਬਾਣੀ ਦੀ ਸਹੁੰ ਚੁੱਕ ਕੇ ਨਸ਼ੇ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰੰਤੂ ਨਸ਼ੇ ਦਾ ਵਪਾਰ ਸ਼ਰੇਆਮ ਹੋ ਰਿਹਾ ਹੈ।।ਹਰ ਰੋਜ਼ ਨੌਜਵਾਨਾਂ ਦੀਆਂ ਮੌਤਾਂ ਨਸ਼ੇ ਦੇ ਟੀਕੇ ਲਾਉਣ ਨਾਲ ਹੋ ਰਹੀਆਂ ਹਨ। ਇੱਕ ਦਿਨ ਵਿੱਚ ਹੀ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਢੋਟੀਆ, ਭੈਲ, ਐਮਾ 'ਚ ਅਤੇ ਇੱਕ ਲੁਧਿਆਣਾ ਸਮੇਤ ਚਾਰ ਨੌਜਵਾਨ ਨਸ਼ਿਆਂ ਦੀ ਭੇਂਟ ਚੜ੍ਹ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਵੀ ਅਕਾਲੀ ਭਾਜਪਾ ਦੇ ਰਾਹ 'ਤੇ ਹੀ ਚੱਲ ਰਹੀ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਨਸ਼ਿਆਂ ਨਾਲ ਤਬਾਹ ਕਰ ਰਹੀ ਹੈ। ਸਿਆਸੀ ਆਗੂਆਂ ਦੀ ਸ਼ਹਿ ਉੱਪਰ ਪੁਲੀਸ ਅਤੇ ਸਮਗਲਰਾਂ ਦਾ ਗੱਠਜੋੜ ਬਣਿਆ ਹੋਇਆ ਹੈ। ਉਨ੍ਹਾਂ ਨੌਜਵਾਨਾਂ ਨੂੰ ਨਿਰਾਸ਼ਾ ਛੱਡ ਕੇ ਨਸ਼ਿਆਂ ਵਿਰੁੱਧ ਅਤੇ ਰੁਜ਼ਗਾਰ ਪ੍ਰਾਪਤੀ ਸੰਘਰਸ਼ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਦਰਜੀਤ ਸਿੰਘ, ਨਿਰਮਲ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਸ਼ਵਿੰਦਰ ਸਿੰਘ, ਜਸਪਾਲ ਸਿੰਘ, ਸੁਖਪਾਲ ਸਿੰਘ, ਹੀਰਾ ਸਿੰਘ, ਸਤਨਾਮ ਸਿੰਘ, ਮਿੱਠੂ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।

No comments:

Post a Comment