Monday, 4 June 2018

ਮਹਿਮਾ ਸਿੰਘ ਵਾਲਾ 'ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਾ ਗਠਨ

 

ਜੋਧਾਂ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਪਿੰਡ ਮਹਿਮਾ ਸਿੰਘ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਯੂਨਿਟ ਦਾ ਗਠਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਜਸਵਿੰਦਰ ਕਾਲਖ, ਜ਼ਿਲਾ ਸਕੱਤਰ ਹਰਨੇਕ ਗੁੱਜਰਵਾਲ, ਜ਼ਿਲ੍ਹਾ ਆਗੂ ਬੂਟਾ ਸਿੰਘ ਗੁੱਜਰਵਾਲ, ਜੋਧਾਂ ਇਲਾਕੇ ਦੇ ਪ੍ਰਧਾਨ ਲਵਪ੍ਰੀਤ ਸਿੰਘ ਗੁੱਜਰਵਾਲ ਨੇ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਪ੍ਰੋਗਰਾਮ ਬਾਰੇ ਚਾਨਣਾ ਪਾਇਆ। ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਹਰਦੀਪ ਸਿੰਘ ਪ੍ਰਧਾਨ, ਜਸਪ੍ਰੀਤ ਸਿੰਘ ਸਕੱਤਰ, ਵਰਿੰਦਰ ਸਿੰਘ ਦੇ ਗੁਰਪ੍ਰੀਤ ਸਿੰਘ ਦੋਵੇਂ ਮੀਤ ਪ੍ਰਧਾਨ, ਭੁਪਿੰਦਰ ਸਿੰਘ ਤੇ ਕੁਲਦੀਪ ਸਿੰਘ ਦੋਵੇਂ (ਮੀਤ ਸਕੱਤਰ), ਧਰਮਿੰਦਰ ਸਿੰਘ ਖਜ਼ਾਨਚੀ ਚੁਣੇ ਗਏ।
ਇਸ ਮੌਕੇ ਮਨਦੀਪ ਸਿੰਘ ਪ੍ਰਧਾਨ ਲੋਹਗੜ੍ਹ, ਸੁਖਵਿੰਦਰ ਸਿੰਘ, ਜਗਜੀਤ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ (ਸਾਰੇ ਆਗੂ ਲੋਹਗੜ੍ਹ), ਪ੍ਰਧਾਨ ਗੁਰਦੀਪ ਸਿੰਘ ਨਾਰੰਗਵਾਲ, ਸਕੱਤਰ ਲਵਪ੍ਰੀਤ ਸਿੰਘ, ਬਲਵੰਤ ਸਿੰਘ, ਮੀਤ ਸਕੱਤਰ ਤੇ ਵਰਿੰਦਰ ਸਿੰਘ, ਖਜ਼ਾਨਚੀ ਹਰਪ੍ਰੀਤ ਸਿੰਘ ਨਾਰੰਗਵਾਲ ਤੇ ਹੋਰ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

No comments:

Post a Comment