ਖਟਕੜ ਕਲਾਂ - ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐਸਐਫ) ਵਲੋਂ ਖਟਕੜ ਕਲਾਂ ਵੱਲ ਵੱਖ-ਵੱਖ ਥਾਵਾਂ ਤੋਂ ਆਰੰਭੇ ਮੋਟਰਸਾਈਕਲ ਮਾਰਚ 'ਚ ਸ਼ਾਮਲ ਸੈਕੜੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਨੂੰ ਆਪਣੀ ਅਕੀਦਤ ਭੇਂਟ ਕੀਤੀ। ਇਸ ਮੌਕੇ ਮਾਰਚ ਦੀ ਅਗਵਾਈ ਮਨਜਿੰਦਰ ਢੇਸੀ, ਗੁਰਦੀਪ ਗੋਗੀ, ਦਲਵਿੰਦਰ ਕੁਲਾਰ, ਸਤਨਾਮ ਸੁੱਜੋ, ਬਹਾਦਰ ਜਗਤਪੁਰ ਨੇ ਕੀਤੀ। ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਸਕੱਤਰ ਸ਼ਮਸ਼ੇਰ ਬਟਾਲਾ ਅਤੇ ਪੰਜਾਬ ਸਟੂਡੈਟਸ ਫੈਡਰੇਸ਼ਨ ਦੇ ਸੂਬਾ ਸਕੱਤਰ ਅਜੇ ਫਿਲੌਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਲੋਂ ਸਾਮਰਾਜਵਾਦ ਖਿਲਾਫ ਆਰੰਭੀ ਜੰਗ ਅੰਤਿਮ ਸਾਹਾਂ ਤੱਕ ਲੜੀ ਜਾਵੇਗੀ। ਉਨ੍ਹਾਂ ਕਿਹਾ ਸ਼ਹੀਦ ਭਗਤ ਸਿੰਘ ਨੇ ਇਨਕਾਲਬ ਜਿੰਦਾਬਾਦ ਅਤੇ ਸਾਮਰਾਜਵਾਦ ਮੁਰਦਾਬਾਦ ਦਾ ਨਾਹਰਾ ਦਿੱਤਾ ਸੀ ਪਰ ਦੇਸ਼ ਦੇ ਹਾਕਮ ਅਤੇ ਕੁੱਝ ਹੋਰ ਪਾਰਟੀਆਂ ਸਿਰਫ ਇਨਕਲਾਬ ਜਿੰਦਾਬਾਦ ਦਾ ਨਾਅਰਾ ਲਗਾ ਕੇ ਸ਼ਹੀਦ ਭਗਤ ਸਿੰਘ ਨਾਲ ਧਰੋਹ ਕਮਾ ਰਹੀਆ ਹਨ। ਅਜੇ ਫਿਲੌਰ ਨੇ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਗਲਿਆ ਸੜਿਆ ਸਿਸਟਮ ਬਦਲ ਕੇ ਬਰਾਬਰਤਾ ਵਾਲਾ ਪ੍ਰਬੰਧ ਉਸਾਰਨਾਂ ਚਾਹੁੰਦੇ ਸਨ ਪਰ ਦੇਸ਼ ਦੀ ਮੋਦੀ ਦੀ ਅਗਵਾਈ ਵਾਲੀ ਕਂੇਦਰ ਸਰਕਾਰ ਫਿਰਕਾਪ੍ਰਸਤੀ ਫੈਲਾ ਕੇ ਦਲਿਤਾਂ ਅਤੇ ਘੱਟ ਗਿਣਤੀ ਲੋਕਾਂ 'ਤੇ ਲਗਾਤਾਰ ਤਸ਼ੱਦਦ ਕਰਕੇ ਦੇਸ਼ ਅੰਦਰ ਡਰ ਦਾ ਮਾਹੌਲ ਸਿਰਤ ਰਹੀਆ ਹਨ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਸਕੱਤਰ ਸ਼ਮਸ਼ੇਰ ਬਟਾਲਾ ਨੇ ਕਿਹਾ ਕਿ ਨਿਜੀਕਰਨ, ਵਪਾਰੀਕਰਨ, ਸੰਸਾਰੀਕਰਨ ਦੀਆਂ ਨੀਤੀਆਂ ਤਹਿਤ ਦੇਸ਼ ਅੰਦਰ ਸਿਖਿਆ ਨੂੰ ਅਮੀਰਾਂ ਵਾਸਤੇ ਰਾਖਵੀ ਕਰਕੇ ਗਰੀਬਾਂ ਦੇ ਬੱਚਿਆ ਨੂੰ ਅੱਖਰ ਵਿਹੁਣਾ ਰੱਖਿਆ ਜਾ ਰਿਹਾ ਹੈ। ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸ਼ਰੇਆਮ ਨਸ਼ਾ ਵਰਤਾਇਆ ਜਾ ਰਿਹਾ ਹੈ ਅਤੇ ਦੇਸ਼ ਦੇ ਹਾਕਮ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ। ਇਸ ਮੌਕੇ ਨੌਜਵਾਨਾਂ ਅਤੇ ਵਿਦਿਆਰਥੀਆਂ ਜ਼ੋਸ਼ ਭਰਪੂਰ ਨਾਅਰੇਬਾਜ਼ੀ ਵੀ ਕੀਤੀ। ਚਾਰੇ ਪਾਸੇ ਸਭਾ ਦੇ ਸਫੇਦ ਰੰਗ ਦੇ ਝੰਡੇ, ਬੈਨਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਮਹੌਲ ਨੂੰ ਇਨਕਾਲਬੀ ਰੰਗ 'ਚ ਲਬਰੇਜ਼ ਕਰ ਰਹੀਆ ਸਨ। ਇਸ ਮੌਕੇ ਮੱਖਣ ਸੰਗਰਾਮੀ, ਭਾਰਤੀ ਮਾਹੂੰਵਾਲ, ਜਰਨੈਲ ਜੈਲੀ, ਤਰਸੇਮ ਸ਼ਾਹਕੋਟ, ਸਨੀ ਫਿਲੌਰ, ਪ੍ਰਭਾਤ ਕਵੀ, ਆਸ਼ੂ ਫਿਲੌਰ, ਗੁਰਵਿੰਦਰ ਜਗਤਪੁਰ, ਜਸਪਾਲ ਭੱਟੀ, ਸੁਨੀਲ ਭੈਣੀ, ਗੁਲਸ਼ਨ, ਸੁੱਖ ਸੰਗਤਪੁਰ ਆਦਿ ਆਗੂ ਵੀ ਹਾਜਰ ਸਨ।
Subscribe to:
Post Comments (Atom)
No comments:
Post a Comment