ਫਿਲੌਰ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦੇ 116ਵੇਂ ਜਨਮ ਦਿਨ ਨੂੰ ਸਮਰਪਿਤ ਪਿੰਡ ਕਲਿਆਣਪੁਰ ਵਿਖੇ ਸਰਗਰਮ ਮੈਂਬਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਗੁਰਦੀਪ ਬੇਗਮਪੁਰ, ਕੁਲਵਿੰਦਰ ਸਿੰਘ, ਦਵਿੰਦਰ ਪਾਲ ਕੀਤੀ। ਇਸ ਮੌਕੇ ਸਭਾ ਦੇ ਸੂਬਾਈ ਆਗੂ ਐਡਵੋਕੇਟ ਅਜੈ ਫਿਲੌਰ, ਐਡਵੋਕੇਟ ਬਲਦੇਵ ਸਾਹਨੀ ਤੇ ਮੱਖਣ ਸੰਗਰਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਡੇਢ ਸਾਲ ਤੋਂ ਵਧੇਰੇ ਸਮਾਂ ਬੀਤ ਜਾਣ ਬਾਅਦ ਵੀ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਸਗੋਂ ਚਾਰ ਹਫਤਿਆਂ ਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ 'ਚ ਆਈ ਸਰਕਾਰ ਦੇ ਕਾਰਜਕਾਲ ਅੰਦਰ ਨਸ਼ੇ ਨਾਲ ਹਰ ਰੋਜ ਦਰਜਨਾਂ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰ ਘਰ ਸਰਕਾਰੀ ਨੌਕਰੀ ਦੇਣ ਜਾਂ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦੀ ਥਾਂ ਪਬਲਿਕ ਸੈਕਟਰ ਨੂੰ ਨਿੱਜੀ ਹੱਥਾਂ 'ਚ ਦੇਣ ਕਾਰਨ ਬੇਰੁਜ਼ਗਾਰੀ ਵਿਚ ਅਥਾਹ ਵਾਧਾ ਹੋਇਆ ਹੈ ਤੇ ਸਿਹਤ ਸਹੂਲਤਾਂ ਦਾ ਭੋਗ ਪਾ ਦਿੱਤਾ ਹੈ। ਇਸ ਵਾਅਦਾ ਖਿਲਾਫ਼ੀ ਲਈ ਜਿੰਮੇਵਾਰ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹਨਾਂ ਭਖਦੀਆਂ ਮੰਗਾਂ ਤੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਭਰ ਦੇ ਨੌਜਵਾਨਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ''ਬਰਾਬਰ ਵਿਦਿਆ, ਸਿਹਤ ਤੇ ਰੁਜ਼ਗਾਰ, ਸਭ ਦਾ ਹੋਵੇ ਇਹ ਅਧਿਕਾਰ'' ਨਾਅਰੇ ਹੇਠ 28 ਸਤੰਬਰ ਨੂੰ ਫਿਲੌਰ ਤੋਂ ਖਟਕੜ ਕਲਾਂ ਵੱਲ ਨੂੰ ਹੋਵੇਗਾ। ਮੋਟਰਸਾਈਕਲ ਸਕੂਟਰ ਮਾਰਚ ਦੀ ਤਿਆਰੀ ਲਈ ਯੂਨਿਟ ਮੀਟਿੰਗਾਂ ਲੜੀਵਾਰ ਚੱਲਦੀਆਂ ਰਹਿਣਗੀਆ। ਇਹ ਮਾਰਚ ਮੁੱਖ ਦਫ਼ਤਰ ਦਿੱਲੀ ਮੋਰਚੇ ਦੇ ਮਹਾਨ ਸ਼ਹੀਦਾਂ ਦੀ ਯਾਦਗਾਰ ਫਿਲੌਰ ਤੋਂ ਰਵਾਨਾ ਹੋਵੇਗਾ ਇਸ ਮੌਕੇ ਸਰਬਜੀਤ ਸਿੰਘ ਸਰਪੰਚ, ਬਲਜੀਤ ਸਿੰਘ, ਰਾਜ ਕੁਮਾਰ, ਪੀਤਾ, ਅਵਤਾਰ, ਜਤਿੰਦਰ ਕੁਮਾਰ, ਪਰਮਿੰਦਰ ਇੰਦੀ, ਜਸਕਰਨ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
No comments:
Post a Comment