ਨਕੋਦਰ: ਅੱਜ ਇਥੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਨਕੋਦਰ-ਸ਼ਾਹਕੋਟ ਦੀ ਜਨਰਲ ਬਾਡੀ ਮੀਟਿੰਗ ਕੀਤੀ ਗਈ। ਜਿਸ ਨੂੰ ਸਭਾ ਦੇ ਜ਼ਿਲ੍ਹਾ ਸਕੱਤਰ ਅਜੈ ਫਿਲੌਰ ਅਤੇ ਸੂਬਾਈ ਆਗੂਆਂ ਦਲਵਿੰਦਰ ਸਿੰਘ ਕੁਲਾਰ, ਗੁਰਦੀਪ ਬੇਗਮਪੁਰ, ਮੱਖਣ ਸੰਗਰਾਮੀ ਨੇ ਸੰਬੋਧਨ ਕੀਤਾ।
ਇਸ ਮੌਕੇ ਅਗਲੇਰਾ ਕੰਮ ਚਲਾਉਣ ਲਈ ਸੱਤ ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ‘ਚ ਵਿਕਰਮ ਮਡਿਆਲਾ ਪ੍ਰਧਾਨ ਅਤੇ ਰਾਜੂ ਭੱਟੀ ਸਕੱਤਰ ਚੁਣੇ ਗਏ। ਇਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵੱਲ ਨੂੰ ਕੀਤੇ ਜਾਣ ਵਾਲੇ ਮਾਰਚ ‘ਚ ਸ਼ਾਮਲ ਹੋਣ ਦਾ ਫੈਸਲਾ ਵੀ ਕੀਤਾ ਗਿਆ।ਆਗੂਆਂ ਨੇ ਕਿਹਾ ਕਿ ਖਟਕੜ ਕਲਾਂ ‘ਚ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਅਹਿਦ ਕੀਤਾ ਜਾਵੇਗਾ ਅਤੇ ਸਰਕਾਰ ਪਾਸੋਂ ਮੰਗ ਕੀਤੀ ਜਾਵੇਗੀ ਕਿ ਸਰਕਾਰ ਨਵੇਂ ਨਸ਼ਾ ਛੁਡਾਊ ਕੇਂਦਰ ਖੋਲੇ ਅਤੇ ਨਵੇਂ ਮਾਹਿਰ ਡਾਕਟਰ ਭਰਤੀ ਕਰੇ। ਨਸ਼ੇ ‘ਚ ਲੱਗੇ ਨੌਜਵਾਨਾਂ ਨੂੰ ਸੰਕਟ ‘ਚੋਂ ਕੱਢਣ ਲਈ ਬੱਝਵੇ ਪ੍ਰੋਗਰਾਮ ਬਣਾਏ ਜਾਣ। ਜਿਸ ‘ਚ ਰੁਜ਼ਗਾਰ ਨੂੰ ਪਹਿਲ ਦਿੱਤੀ ਜਾਵੇ।
No comments:
Post a Comment